View Details << Back

ਸੰਗਰੂਰ ਨੈਸ਼ਨਲ ਹਾਈਵੇ ਉਪਰ ਬੇਕਾਬੂ ਹੋ ਕੇ ਪਲਟੀ ਕਾਰ,
ਇੱਕ ਦੀ ਮੋਤ

ਭਵਾਨੀਗੜ੍ਹ(ਗੁਰਵਿੰਦਰ ਸਿੰਘ) ਸਥਾਨਕ ਸ਼ਹਿਰ ਤੋਂ ਸੰਗਰੂਰ ਨੂੰ ਜਾਂਦੀ ਨੈਸ਼ਨਲ ਹਾਈਵੇ ਉਪਰ ਘਾਬਦਾਂ ਦੇ ਪੀ.ਜੀ.ਆਈ ਹਸਪਤਾਲ ਨੇੜੇ ਇਕ ਕਾਰ ਦੇ ਬੇਕਾਬੂ ਹੋ ਕੇ ਪਲਟ ਜਾਣ ਕਾਰਨ 3 ਵਿਅਕਤੀਆਂ ਦੇ ਗੰਭੀਰ ਰੂਪ ’ਚ ਜਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਜਿਨ੍ਹਾਂ ’ਚੋਂ ਇਕ ਲੜਕੀ ਨੇ ਹਸਪਤਾਲ ਪਹੁੰਚ ਕੇ ਦਮ ਤੋੜ ਦਿੱਤਾ। ਇਸ ਸਬੰਧੀ ਬਾਲੀਆਂ ਥਾਣੇ ਦੇ ਸਹਾਇਕ ਸਬ ਇੰਸਪੈਕਟਰ ਬਾਦਲ ਸਿੰਘ ਨੇ ਦੱਸਿਆ ਕਿ ਸੰਗਰੂਰ ਤੋਂ ਪਟਿਆਲਾ ਨੂੰ ਸਰਵਿਸ ਰੋਡ ਜਾ ਰਾਹੀ ਇਕ ਕਾਰ ਰਸਤੇ ’ਚ ਘਾਬਦਾਂ ਪੀ.ਜੀ.ਆਈ ਹਸਪਤਾਲ ਨੇੜੇ ਅਚਾਨਕ ਬੇਕਾਬੂ ਹੋ ਕੇ ਪਲਟ ਗਈ।ਇਸ ਕਾਰ ’ਚ ਸਵਾਰ ਦੋ ਲੜਕੀਆਂ ਸਮੇਤ 3 ਵਿਅਕਤੀ ਜ਼ਖ਼ਮੀ ਹੋ ਗਏ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਸਦਰ ਸੰਗਰੂਰ ਦੇ ਮੁਨਸ਼ੀ ਨੇ ਦੱਸਿਆ ਕਿ ਉਨ੍ਹਾਂ ਕੋਲ ਇਸ ਹਾਦਸੇ ਸਬੰਧੀ ਇਕ ਨਿੱਜੀ ਹਸਪਤਾਲ ਤੋਂ ਫੋਨ ਆਇਆ ਸੀ। ਜਿਸ ’ਚ ਦੱਸਿਆ ਗਿਆ ਕਿ ਉਕਤ ਹਾਦਸੇ ’ਚ ਗੰਭੀਰ ਰੂਪ ’ਚ ਜ਼ਖ਼ਮੀ ਹੋਈ ਭਵਾਨੀਗੜ੍ਹ ਦੀ ਇਕ ਲੜਕੀ ਦੀ ਮੌਤ ਹੋ ਗਈ ਹੈ।

   
  
  ਮਨੋਰੰਜਨ


  LATEST UPDATES











  Advertisements