View Details << Back

ਵੀਕੈਡ ਲਾਕਡਾਓੁਨ ਪੁਲਸ ਦੀ ਸਖਤੀ

ਭਵਾਨੀਗੜ੍ਹ (ਗੁਰਵਿੰਦਰ ਸਿੰਘ)-ਕੋਰੋਨਾ ਮਹਾਮਾਰੀ ਦੇ ਲਗਾਤਾਰ ਵਧਦੇ ਕਹਿਰ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਲਾਕਡਾਊਨ ਕਰਨ ਦੇ ਜਾਰੀ ਕੀਤੇ ਹੁਕਮਾਂ ਦੀ ਸਹੀ ਪਾਲਣਾ ਕਰਵਾਉਣ ਲਈ ਅੱਜ ਪੁਲਸ ਨੇ ਪੂਰੀ ਸਖ਼ਤੀ ਕਰਦਿਆਂ ਸ਼ਹਿਰ ’ਚ ਵੱਖ-ਵੱਖ ਥਾਵਾਂ ਉਪਰ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਨਾਕਾਬੰਦੀ ਕਰ ਕੇ ਸ਼ਹਿਰ ’ਚ ਘੁੰਮ ਰਹੇ ਵਿਅਕਤੀਆਂ ਦੇ ਚਲਾਨ ਕੀਤੇ ਅਤੇ ਨਾਲ ਹੀ ਕੋਰੋਨਾ ਦੀ ਜਾਂਚ ਲਈ ਨਮੂਨੇ ਵੀ ਲਏ। ਸਥਾਨਕ ਬਲਿਆਲ ਰੋਡ ਨਜ਼ਦੀਕ ਸੰਗਰੂਰ ਨੈਸ਼ਨਲ ਹਾਈਵੇ ਉਪਰ ਪੁਲਸ ਵੱਲੋਂ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਪੈਦਲ, ਮੋਟਰਸਾਈਕਲ ਅਤੇ ਹੋਰ ਵਾਹਨਾਂ ਉਪਰ ਘੁੰਮ ਰਹੇ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੇ ਚਲਾਨ ਕੀਤੇ ਗਏ ਅਤੇ ਨਾਲ ਇਥੇ ਪੁਲਸ ਨਾਲ ਮੌਜੂਦ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਨ੍ਹਾਂ ਵਿਅਕਤੀਆਂ ਦੇ ਕੋਰੋਨਾ ਦੀ ਜਾਂਚ ਲਈ ਨਮੂਨੇ ਵੀ ਲਏ ਗਏ।
ਇਥੇ ਮੌਜੂਦ ਟ੍ਰੈਫ਼ਿਕ ਪੁਲਸ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸਾਹਿਬ ਸਿੰਘ, ਸਹਾਇਕ ਸਬ- ਇੰਸਪੈਕਟਰ ਰਣਧੀਰ ਸਿੰਘ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਕਹਿਰ ਦਾ ਵਧਣਾ ਸਭ ਲਈ ਚਿੰਤਾ ਦਾ ਵਿਸ਼ਾ ਹੈ, ਜਿਸ ਕਰਕੇ ਹੀ ਪੰਜਾਬ ਸਰਕਾਰ ਨੇ ਇਸ ’ਤੇ ਕਾਬੂ ਪਾਉਣ ਲਈ ਰੋਜ਼ਾਨਾ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਉਣ ਦੇ ਨਾਲ-ਨਾਲ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਲਾਕਡਾਊਨ ਕਰਨ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ ਪਰ ਕਈ ਵਿਅਕਤੀ ਅਜੇ ਵੀ ਇਸ ਬੀਮਾਰੀ ਨੂੰ ਹਲਕੇ ’ਚ ਲੈ ਕੇ ਮਜ਼ਾਕ ਸਮਝ ਰਹੇ ਹਨ ਅਤੇ ਕਰਫਿਊ ਦੀ ਉਲੰਘਣਾ ਕਰਕੇ ਖੁੱਲ੍ਹੇਆਮ ਘੁੰਮ ਰਹੇ ਹਨ, ਜਿਨ੍ਹਾਂ ਨੂੰ ਨੱਥ ਪਾਉਣ ਲਈ ਪੁਲਸ ਅਤੇ ਸਿਵਲ ਪ੍ਰਸਾਸ਼ਨ ਨੂੰ ਮਜਬੂਰਨ ਇਹ ਸਖ਼ਤ ਕਦਮ ਚੁੱਕਣੇ ਪੈ ਰਹੇ ਹਨ।


   
  
  ਮਨੋਰੰਜਨ


  LATEST UPDATES











  Advertisements