View Details << Back

400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ
ਮਨੁੱਖਤਾ ਦੇ ਕਲਿਆਣ ’ਚ ਖੂਨਦਾਨੀਆਂ ਨੇ ਪਾਇਆ ਵੱਡਮੁੱਲਾ ਯੋਗਦਾਨ :ਲਖਵਿੰਦਰ ਬਡਲਾ

ਪਟਿਆਲਾ (ਬੇਅੰਤ ਸਿੰਘ ਰੋਹਟੀਖਾਸ) ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਨੂੰ ਸਮਰਪਿਤ ਜਾਗਦੇ ਰਹੋ ਯੂਥ ਕਲੱਬ ਬਿਸਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ ਨੇ ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਦੇ ਸਹਿਯੋਗ ਨਾਲ ਖੰਨਾ ਹਸਪਤਾਲ ਦੇਵੀਗੜ੍ਹ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਖੂਨਦਾਨ ਕੈਂਪ ਦਾ ਰਸਮੀਂ ਉਦਘਾਟਨ ਸੁਰਜੀਤ ਸਿੰਘ,ਹਰਵਿੰਦਰ ਸਿੰਘ, ਅਤੇ ਅਵਤਾਰ ਸਿੰਘ ਨੇ ਖੂਨਦਾਨ ਕਰ ਕੇ ਕੀਤਾ। ਮੁੱਖ ਮਹਿਮਾਨ ਵਜੋਂ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਰਪੰਚ ਲਖਵੀਰ ਸਿੰਘ ਮੁਰਾਦਮਾਜਰਾਂ,ਸਰਪੰਚ ਨਿਰਮਲ ਸਿੰਘ ਦੂੰਦੀਮਾਜਰਾਂ ਨੇ ਵਿਸੇਸ਼ ਤੌਰ ਤੇ ਸਿਰਕਤ ਕੀਤੀ।ਵਿਸੇਸ਼ ਮਹਿਮਾਨ ਦਰਸ਼ਨ ਸਿੰਘ ਦੂੰਦੀਮਾਜਰਾਂ ਸਨ। ਇਸ ਮੌਕੇ ਡਾ:ਯਸ਼ਪਾਲ ਖੰਨਾ ਨੇ ਕਿਹਾ ਜਾਗਦੇ ਰਹੋ ਕਲੱਬ ਯੂਥ ਕਲੱਬ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਲਗਾਤਾਰ ਖੂਨਦਾਨ ਕੈਂਪ ਲਗਾਉਣੇ ਚੰਗਾ ਉਦਮ ਉਪਰਾਲਾ ਹੈ।ਜਿਥੇ ਕਰੋਨਾ ਮਹਾਂਮਾਰੀ ਦੌਰਾਨ ਬਲੱਡ ਬੈਂਕਾਂ ਵਿੱਚ ਖੂਨ ਦੀ ਭਾਰੀ ਕਮੀਂ ਚੱਲ ਰਹੀ ਹੈ,ਉਥੇ ਨੌਜਵਾਨਾਂ ਨੂੰ ਵੈਕਸੀਨ ਲਗਵਾਉਣ ਤੋ ਪਹਿਲਾ ਖੂਨ ਜਰੂਰ ਕਰਨ, ਤੁਹਾਡੇ ਦਿੱਤਾ ਹੋਇਆ ਖੂਨ ਕਿਸੇ ਦੀ ਅਨਮੋਲ ਜ਼ਿੰਦਗੀ ਬਚਾ ਸਕਦਾ ਹੈ। ਉਹਨਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਧਰਮ ਅਤੇ ਮਨੁੱਖਤਾ ਲਈ ਦਿੱਤਾ ਬਲਿਦਾਨ ਲਾਸਾਨੀ ਹੈ,ਅਤੇ ਗੁਰੂ ਸਾਹਿਬ ਦਾ ਫਲਸਫਾ ਅਤੇ ਗੁਰਬਾਣੀ ਹਮੇਸ਼ਾ ਸਰਬੱਤ ਦੇ ਭਲੇ ਲਈ ਕਾਰਜ ਕਰਨ ਦੀ ਪ੍ਰੇਰਨਾ ਦਿੰਦੀ ਹੈ। ਇਸ ਮੌਕੇ ਡਾ: ਭੀਮ ਰਾਓ ਅੰਬੇਦਕਰ ਯੁਵਕ ਸੇਵਾਵਾਂ ਕਲੱਬ ਬਡਲਾ ਦੇ ਪ੍ਰਧਾਨ ਲਖਵਿੰਦਰ ਸਿੰਘ ਬਡਲਾ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਕੁਰਬਾਨੀਆਂ ਦੀਆਂ ਅਨੇਕਾਂ ਮਿਸਾਲਾਂ ਹਨ ਅਤੇ ਇਤਿਹਾਸ ਨੂੰ ਸਿੱਖਾਂ ਨੇ ਆਪਣੀ ਖੂਨ ਨਾਲ ਸਿੰਜਿਆ ਹੈ ਅਤੇ ਖੂਨਦਾਨ ਕੈਂਪ ’ਚ ਖੂਨਦਾਨੀਆਂ ਵੱਲੋਂ ਖੂਨਦਾਨ ਕਰਕੇ ਮਨੁੱਖਤਾ ਦੇ ਕਲਿਆਣ ਅਤੇ ਬੇਹਤਰੀ ਲਈ ਪਾਇਆ ਯੋਗਦਾਨ ਵੀ ਵਿਲੱਖਣ ਹੈ। ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਕਿਹਾ ਕੀਮਤੀ ਜਾਨਾਂ ਨੂੰ ਬਚਾਉਣ ਅਤੇ ਚੰਗੀ ਸਿਹਤਯਾਬੀ ਲਈ ਸਮੇਂ-ਸਮੇਂ ਸਿਰ ਖੂਨਦਾਨ ਕਰਨਾ ਸਮੇਂ ਦੀ ਵੱਡੀ ਲੋੜ ਬਣ ਚੁੱਕੀ ਹੈ।ਇਸ ਮੌਕੇ ਡਾ:ਯਸ਼ਪਾਲ ਖੰਨਾ, ਅਮਰਜੀਤ ਸਿੰਘ ਜਾਗਦੇ ਰਹੋ, ਹਰਵਿੰਦਰ ਸਿੰਘ,ਲਖਵਿੰਦਰ ਸਿੰਘ,ਕਾਲਾ,ਜਗਤਾਰ ਸਿੰਘ,ਸੁਰਜੀਤ ਸਿੰਘ,ਕੰਵਲਪ੍ਰੀਤ ਸਿੰਘ,ਅਵਤਾਰ ਸਿੰਘ,ਵਿਕਰਮਜੀਤ ਸਿੰਘ,ਮੇਜਰ ਸਿੰਘ,ਸੁਰਜੀਤਪਾਲ,ਗੁਰਸੇਵਕ ਸਿੰਘ,ਕ੍ਰਿਸ਼ਨ ਚੰਦ ਆਦਿ ਵਿਸੇਸ਼ ਤੌਰ ਹਾਜਰ ਸਨ।

   
  
  ਮਨੋਰੰਜਨ


  LATEST UPDATES











  Advertisements