View Details << Back

ਸ੍ਰੀ ਗੁਰੂ ਅੰਗਦ ਦੇਵ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਪਟਿਆਲਾ 13 ਮਈ (ਬੇਅੰਤ ਸਿੰਘ ਰੋਹਟੀ ਖਾਸ) ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਚਲਾਇਆ ਇਸ ਮੌਕੇ ਹੈਂਡ ਗ੍ਰੰਥੀ ਭਾਈ ਪ੍ਹਨਾਮ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਚੋਂ ਮੁੱਖਵਾਕ ਲੈਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਇਸ ਮੌਕੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਹੈਂਡ ਗ੍ਰੰਥੀ ਭਾਈ ਪ੍ਹਨਾਮ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਇਤਿਹਾਸ ਅਤੇ ਗੁਰਬਾਣੀ ਤੋਂ ਨਾਮ ਸਿਮਰਨ ਅਤੇ ਸੇਵਾ ਦੀ ਭਾਵਨਾ ਦੀ ਪ੍ਰੇਰਨਾ ਮਿਲਦੀ ਹੈ ਜਿਨ੍ਹਾਂ ਨੇ ਸਿੱਖਾਂ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸ਼ਖ਼ਸੀਅਤ ਤੋਂ ਪ੍ਰਭਾਵਤ ਹੋ ਕੇ ਧਰਮ ਦੇ ਮਿਸ਼ਨ ਨੂੰ ਹੋਰ ਅਗਾਂਹ ਲਿਜਾਂਦਿਆਂ ਪ੍ਰਚਾਰ ਤੇ ਪਸਾਰ ਚ ਵੱਡਮੁੱਲਾ ਯੋਗਦਾਨ ਪਾਇਆ ਆਪ ਜੀ ਵਲੋਂ ਰਚਿਤ ਬਾਣੀ ਪ੍ਰਮਾਤਮਾ ਨੂੰ ਪਾਉਣ ਦੀ ਜੁਗਤ ਪ੍ਰਦਾਨ ਕਰਦੀ ਹੈ ਅਤੇ ਪ੍ਰੇਰਨਾ ਦਿੰਦੀ ਹੈ ਕਿ ਸ਼ਬਦ ਗੁਰੂ ਦਾ ਆਸਰਾ ਪ੍ਰਾਪਤ ਕਰਕੇ ਹੀ ਮਾਨਵਤਾ ਦਾ ਕਲਿਆਣ ਸੇਵਾ ਅਤੇ ਸਿਮਰਨ ਰਾਹੀਂ ਪ੍ਰਮਾਤਮਾ ਚ ਭੇਦ ਹੋਇਆ ਜਾ ਸਕਦਾ ਹੈ ਇਸ ਮੌਕੇ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਅਮਰਪਾਲ ਸਿੰਘ ਰਣਧੀਰ ਸਿੰਘ ਧੀਰਾ ਗੁਰਤੇਜ ਸਿੰਘ ਆਤਮ ਪ੍ਰਕਾਸ਼ ਸਿੰਘ ਮਨਜੀਤ ਸਿੰਘ ਆਦਿ ਹਾਜ਼ਰ ਸਨ
ਫੋਟੋ : ਸ੍ਰੀ ਗੁਰੂ ਅੰਗਦ ਦੇਵ ਜੀ ਪ੍ਰਕਾਸ਼ ਦਿਹਾੜੇ ਮੌਕੇ ਹੈਂਡ ਗ੍ਰੰਥੀ ਭਾਈ ਪ੍ਹਨਾਮ ਸਿੰਘ ਅਰਦਾਸ ਕਰਦੇ ਹੋਏ ਨਾਲ ਮੈਨੇਜਰ ਕਰਨੈਲ ਸਿੰਘ ਨਾਭਾ ਅਤੇ ਸੰਗਤਾਂ ।


   
  
  ਮਨੋਰੰਜਨ


  LATEST UPDATES











  Advertisements