View Details << Back

ਸੜਕਾਂ ਮੱਲੀ ਬੈਠੇ ਕਿਸਾਨਾਂ ਦੀ ਸਾਰ ਨਾ ਲੈਕੇ ਸਿੰਗਲਾ ਨੇ ਹਲਕੇ ਦੇ ਲੋਕਾਂ ਨਾਲ ਕੀਤਾ ਧੋਖਾ : ਤਲਵਿੰਦਰ ਮਾਨ
ਕਿਸਾਨੀ ਮੰਗਾਂ ਕੇਂਦਰ ਅੱਗੇ ਰੱਖਣ ਚ ਨਾਕਾਮ ਰਹੀ ਸੂਬਾ ਸਰਕਾਰ : ਮਾਨ

ਭਵਾਨੀਗੜ (ਗੁਰਵਿੰਦਰ ਸਿੰਘ) ਬੀਤੇ 4 ਦਿਨਾਂ ਤੋਂ ਰੋਡ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੰਡੀਗੜ੍ਹ-ਬਠਿੰਡਾ ਹਾਈਵੇ ਨੂੰ ਪੂਰਨ ਤੌਰ ਤੇ ਧਰਨਾ ਲਗਾ ਕੇ ਜਾਮ ਕੀਤਾ ਹੋਇਆ ਹੈ ਜਿਸ ਦਾ ਮੁੱਖ ਕਾਰਨ ਜੰਮੂ-ਕਟੜਾ ਐਕਸਪ੍ਰੈੱਸਵੇਅ ਅਧੀਨ ਆਉਂਦੀਆਂ ਜ਼ਮੀਨਾਂ ਦੀ ਸਹੀ ਕੀਮਤ ਨਾ ਮਿਲਣਾ ਹੈ ਪਰ ਪੰਜਾਬ ਦੀ ਨਾਲਾਇਕ ਸਰਕਾਰ ਇਨ੍ਹਾਂ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲੈ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਵੱਲੋਂ ਕੀਤਾ ਗਿਆ।
ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਜਿੱਥੇ ਕੋਰੋਨਾ ਦੀ ਮਹਾਂਮਾਰੀ ਅਤੇ ਅੱਤ ਦੀ ਗਰਮੀ ਵਿੱਚ ਕਿਸਾਨ ਸੜਕਾਂ ਤੇ ਬੈਠਣ ਲਈ ਮਜਬੂਰ ਹਨ ਉਥੇ ਹੀ ਇਸ ਹਾਈਵੇ ਉਪਰੋਂ ਲੰਘਣ ਵਾਲੇ ਸਾਰੇ ਮਾਲਵਾ ਖੇਤਰ ਦੇ ਲੋਕ ਡਾਹਢੇ ਪ੍ਰੇਸ਼ਾਨ ਹਨ। ਪਰ ਸੂਬੇ ਦੀ ਕਾਂਗਰਸ ਸਰਕਾਰ ਸਭ ਕੁਝ ਜਾਣਦੇ ਹੋਏ ਵੀ ਇਸ ਮਸਲੇ ਦਾ ਕੋਈ ਸਾਰਥਕ ਹੱਲ ਕੱਢਣ ਦੀ ਕੋਸ਼ਿਸ਼ ਨਹੀਂ ਕਰ ਰਹੀ। ਓੁਨ੍ਹਾਂ ਅੱਗੇ ਕਿਹਾ ਕਿ ਸੰਗਰੂਰ ਹਲਕੇ ਤੋਂ ਵਿਧਾਇਕ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਜੋ ਕਿ ਇਨ੍ਹਾਂ ਪੀਡ਼ਤ ਕਿਸਾਨਾਂ ਦੇ ਮਸਲੇ ਦਾ ਹੱਲ ਕੱਢਣ ਲਈ ਬਣਾਈ ਗਈ ਕਮੇਟੀ ਦਾ ਚੇਅਰਮੈਨ ਵੀ ਹੈ। ਉਹ ਆਪਣੀ ਨਾਲਾਇਕੀ ਦਾ ਸਬੂਤ ਦਿੰਦੇ ਹੋਏ ਕਦੇ ਵੀ ਇਨ੍ਹਾਂ ਪੀਡ਼ਤ ਕਿਸਾਨਾਂ ਦੀ ਸਾਰ ਲੈਣ ਲਈ ਨਹੀਂ ਪਹੁੰਚਿਆ। ਉਨ੍ਹਾਂ ਅੱਗੇ ਵਿਜੇਇੰਦਰ ਸਿੰਗਲਾ ਬਾਰੇ ਬੋਲਦਿਆਂ ਕਿਹਾ ਕਿ ਲਗਪਗ 150 ਪਿਛਲੇ ਦਿਨਾਂ ਤੋਂ ਸੰਗਰੂਰ ਵਿਖੇ ਸਿੰਗਲਾ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਸਾਂਝਾ ਮੋਰਚਾ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਪੱਕੇ ਤੌਰ ਤੇ ਸਿੰਗਲਾ ਦੀ ਰਿਹਾਇਸ਼ ਦਾ ਮੇਨ ਗੇਟ ਜਿੰਦਰਾ ਮਾਰ ਕੇ ਬੰਦ ਕੀਤਾ ਹੋਇਆ ਹੈ ਪਰ ਸਿੰਗਲਾ ਕਦੇ ਉਨ੍ਹਾਂ ਦੇ ਮਸਲੇ ਦਾ ਹੱਲ ਕੱਢਣ ਲਈ ਨਹੀਂ ਪਹੁੰਚਿਆ। ਇਸ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਵਿਜੇਇੰਦਰ ਸਿੰਗਲਾ ਹਲਕਾ ਸੰਗਰੂਰ ਛੱਡ ਕੇ ਭੱਜ ਚੁੱਕਾ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਇਨ੍ਹਾਂ ਕਿਸਾਨਾਂ ਦਾ ਮਸਲਾ ਹੱਲ ਕਰਨ ਲਈ ਗਠਿਤ ਕੀਤੀ ਕਮੇਟੀ ਦਾ ਚੇਅਰਮੈਨ ਵਿਜੇਇੰਦਰ ਸਿੰਗਲਾ ਦੀ ਜਗ੍ਹਾ ਕੋਈ ਕਾਬਲ ਵਿਅਕਤੀ ਲਗਾਇਆ ਜਾਵੇ ਤਾਂ ਜੋ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਨਿਕਲ ਸਕੇ। ਉਨ੍ਹਾਂ ਅਖੀਰ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪ ਦਖਲ ਦੇ ਕੇ ਇਨ੍ਹਾਂ ਕਿਸਾਨਾਂ ਦੇ ਮਸਲੇ ਦਾ ਕੋਈ ਸਾਰਥਕ ਹੱਲ ਕੱਢਣ ਤਾਂ ਜੋ ਇਸ ਭਿਆਨਕ ਮਹਾਂਮਾਰੀ ਦੇ ਦੌਰ ਵਿੱਚ ਇਹ ਕਿਸਾਨ ਆਪਣੇ ਘਰਾਂ ਨੂੰ ਵਾਪਸ ਪਰਤ ਸਕਣ ਅਤੇ ਸੁਰੱਖਿਅਤ ਰਹਿ ਸਕਣ ਅਤੇ ਹਰ ਰੋਜ਼ ਇਸ ਚੰਡੀਗੜ੍ਹ-ਬਠਿੰਡਾ ਹਾਈਵੇ ਤੋਂ ਲੰਘਣ ਵਾਲੇ ਪੰਜਾਬ ਦੇ ਹਜ਼ਾਰਾਂ-ਲੱਖਾਂ ਲੋਕਾਂ ਨੂੰ ਵੀ ਰੋਡ ਜਾਮ ਹੋਣ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਤਲਵਿੰਦਰ ਸਿੰਘ ਮਾਨ ਹਲਕਾ ਇਚਾਰਜ ਲੋਕ ਇਨਸਾਫ ਪਾਰਟੀ ਸੰਗਰੂਰ


   
  
  ਮਨੋਰੰਜਨ


  LATEST UPDATES











  Advertisements