View Details << Back

ਸਰਕਾਰੀ ਹਾਈ ਸਕੂਲ ਰਾਜਪੁਰਾ ਦੀ ਵਿਦਿਆਰਥਣ ਨੇ ਮਾਤਾ ਪਿਤਾ ਦਾ ਕੀਤਾ ਨਾ ਰੋਸ਼ਨ
ਅੰਗਰੇਜੀ ਬੋਲਣ ਦੇ ਮੁਕਾਬਲਿਆਂ ਚ ਪਹਿਲਾ ਸਥਾਨ ਕੀਤਾ ਪ੍ਰਾਪਤ

ਭਵਾਨੀਗੜ (ਗੁਰਵਿੰਦਰ ਸਿੰਘ ਰੋਮੀ) ਹਾਈ ਸਕੂਲ ਰਾਜਪੁਰਾ ਦੀ ਹੋਣਹਾਰ ਵਿਦਿਆਰਥਣ ਹਰਮਨਦੀਪ ਕੌਰ ਨੇ ਇੰਗਲਿਸ਼ ਬੂਸਟਰ ਕਲੱਬ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਇਹ ਸਾਬਤ ਕਰ ਦਿੱਤਾ ਹੈ ਕੀ ਅੰਗਰੇਜ਼ੀ ਬੋਲਣ ਦੇ ਵਿਚ ਸਰਕਾਰੀ ਹਾਈ ਸਕੂਲ ਰਾਜਪੁਰਾ ਦੇ ਵਿਦਿਆਰਥੀ ਜ਼ਿਲ੍ਹਾ ਪੱਧਰ ਤੇ ਮੋਹਰੀ ਸਾਬਤ ਹੋ ਰਹੇ ਹਨ । ਇਹ ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕ ਕੁਲਵੀਰ ਸਿੰਘ ਨੇ ਦੱਸਿਆ ਕੇ ਅੰਗਰੇਜ਼ੀ ਮਿਸਟ੍ਰੈਸ ਸ਼ਬੀਨਾ ਬਾਂਸਲ ਜੀ ਦੁਆਰਾ ਬਹੁਤ ਹੀ ਮਿਹਨਤ ਦੇ ਨਾਲ ਵਿਦਿਆਰਥੀਆਂ ਦੀ ਤਿਆਰੀ ਕਰਵਾਈ ਜਾ ਰਹੀ ਹੈ ਉਨ੍ਹਾਂ ਦੁਆਰਾ ਕਰਵਾਈ ਜਾ ਰਹੀ ਮਿਹਨਤ ਸਦਕਾ ਵਿਦਿਆਰਥੀਆਂ ਦੇ ਵਿੱਚ ਅੰਗਰੇਜ਼ੀ ਬੋਲਣ ਦੀ ਹਿਚਕਚਾਹਟ ਹੁਣ ਖਤਮ ਹੋ ਚੁੱਕੀ ਹੈ ਇਸ ਤੋਂ ਪਹਿਲਾਂ ਵੀ 14 ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰ ਚੁੱਕੇ ਹਨ ਸਰਕਾਰੀ ਹਾਈ ਸਕੂਲ ਰਾਜਪੁਰਾ ਦੇ ਵਿਦਿਆਰਥੀ ਅੰਗਰੇਜ਼ੀ ਬੋਲਣ ਦੇ ਵਿੱਚ ਮੋਹਰੀ ਰੋਲ ਅਦਾ ਕਰ ਰਹੇ ਹਨ। ਬੀ ਐਮ ਚਮਨਦੀਪ ਸ਼ਰਮਾ ਦੁਆਰਾ ਇਸ ਉਪਲੱਬਧੀ ਉੱਤੇ ਸਮੂਹ ਸਟਾਫ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। ਹਰਮਨਦੀਪ ਕੌਰ ਦੁਆਰਾ ਇਸ ਪ੍ਰਾਪਤੀ ਉੱਤੇ ਉਨ੍ਹਾਂ ਦੇ ਮਾਂ ਬਾਪ ਨੇ ਖੁਸ਼ੀ ਜ਼ਾਹਿਰ ਕਰਦਿਆਂ ਆਖਿਆ ਕਿ ਅੱਜ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਸਥਾਨ ਪ੍ਰਾਪਤ ਕਰਨ ਤੇ ਉਹਨਾਂ ਦੀ ਧੀ ਦੁਆਰਾ ਉਨ੍ਹਾਂ ਦਾ ਨਾਮ ਰੌਸ਼ਨ ਕੀਤਾ ਗਿਆ ਹੈ ਅਤੇ ਉਹ ਆਪਣੀ ਧੀ ਦੇ ਉੱਤੇ ਮਾਣ ਮਹਿਸੂਸ ਕਰ ਰਹੇ ਹਨ।

   
  
  ਮਨੋਰੰਜਨ


  LATEST UPDATES











  Advertisements