View Details << Back

ਕੇਂਦਰ ਸਰਕਾਰ ਅੜੀਅਲ ਰਵੱਈਆ ਅਖਤਿਆਰ ਕਰਕੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ:- ਬਲਜੀਤ ਸਿੰਘ ਭੁੱਟਾ

ਪਟਿਆਲਾ (ਬੇਅੰਤ ਸਿੰਘ ਰੋਹਟੀ) ਕਿਸਾਨ ਸੰਘਰਸ਼ 26 ਮਈ 2021 ਨੂੰ 6 ਮਹੀਨੇ ਬੀਤਣ ਦੇ ਬਾਵਜੂਦ ਕੇਂਦਰ ਸਰਕਾਰ ਅੱਜ ਵੀ ਅੜੀਅਲ ਰਵੱਈਆ ਅਖਤਿਆਰ ਕਰਕੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਰਦਾਰ ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਫਤਹਿਗਡ਼੍ਹ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸ: ਭੁੱਟਾ ਨੇ ਕਿਹਾ ਕਿ ਕਿਸਾਨ ਸੰਯੁਕਤ ਮੋਰਚੇ ਵੱਲੋਂ 26 ਮਈ ਨੂੰ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਜੋ ਐਲਾਨ ਕੀਤਾ ਹੈ ਅਸੀਂ ਉਸ ਦਾ ਪੂਰਨ ਤੌਰ ਤੇ ਸਮਰਥਨ ਕਰਦੇ ਹਾਂ ਕਿਉਂਕਿ ਦੇਸ਼ ਦਾ ਅੰਨਦਾਤਾ ਪਿਛਲੇ 6 ਮਹੀਨੇ ਤੋਂ ਆਪਣਾ ਘਰ ਬਾਰ ਛੱਡ ਕੇ ਖੁੱਲ੍ਹੇ ਅਸਮਾਨ ਥੱਲੇ ਕੜਾਕੇ ਦੀ ਠੰਡ ਤੋਂ ਬਾਅਦ ਤਪਦੀ ਗਰਮੀ ਅਤੇ ਇਸ ਦੇ ਨਾਲ਼ ਹੀ ਤੇਜ਼ ਹਨ੍ਹੇਰੀਆਂ ਅਤੇ ਬਾਰਸ਼ ਨੂੰ ਆਪਣੇ ਪਿੰਡੇ ਤੇ ਝੱਲਦਿਆਂ ਦਿੱਲੀ ਵਿਖੇ ਸੰਘਰਸ਼ ਕਰ ਰਿਹਾ ਹੈ ਪ੍ਰੰਤੂ ਦੇਸ਼ ਦੀ ਅੰਨ੍ਹੀ ਬੋਲੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ ਜਿਸ ਕਰਕੇ ਅੱਜ ਕਿਸਾਨੀ ਦਾ ਦਰਦ ਰੱਖਣ ਵਾਲੇ ਭਾਰਤ ਦੇਸ਼ ਵਾਸੀ 26 ਮਈ ਨੂੰ ਆਪਣੇ ਘਰਾਂ ਅਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਾ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ
ਇਸ ਤੋਂ ਇਲਾਵਾ ਸ: ਭੁੱਟਾ ਨੇ ਕਿਹਾ ਕਿ ਕਿਸਾਨ ਸੰਘਰਸ਼ ਅੱਜ ਦੇਸ਼ ਭਰ ਵਿੱਚ ਲੋਕ ਲਹਿਰ ਬਣ ਚੁੱਕਿਆ ਹੈ ਇਸ ਕਰਕੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਲੋਕ ਰਾਜ ਦਾ ਸਬੂਤ ਦੇਣਾ ਚਾਹੀਦਾ ਹੈ।ਇਸ ਮੌਕੇ ਲਖਵਿੰਦਰ ਸਿੰਘ ਨਬੀਪੁਰ ਜਸਵੰਤ ਸਿੰਘ ਸਾਬਕਾ ਸਰਪੰਚ ਛਲੇੜੀ ਗੁਰਮੁਖ ਸਿੰਘ ਜਖਵਾਲੀ ,ਸਰਹਿੰਦ ਦਵਿੰਦਰ ਸਿੰਘ ਛਲੇੜੀ ਆਦਿ ਹਾਜ਼ਰ ਸਨ।


   
  
  ਮਨੋਰੰਜਨ


  LATEST UPDATES











  Advertisements