View Details << Back

ਕੈਪਟਨ ਸਰਕਾਰ ਨੇ ਕਰੋਨਾ ਮਹਾਮਾਰੀ 'ਚ ਮਰੀਜ਼ਾਂ ਨੂੰ ਰੱਬ ਆਸਰੇ ਛੱਡਿਆ - ਮੇਘਚੰਦ ਸ਼ੇਰਮਾਜਰਾ, ਤੇਜਿੰਦਰ ਮਹਿਤਾ
ਪੰਜਾਬ ਸਰਕਾਰ ਕੋਰੋਨਾ ਵੈਕਸੀਨ ਨੂੰ ਲੈ ਕੇ ਗੰਭੀਰ ਨਹੀਂ, ਸੂਬੇ ’ਚ ਵੈਕਸੀਨ ਦੀ ਭਾਰੀ ਘਾਟ - ਡਾ: ਪ੍ਰੇਮ ਪਾਲ ਢਿੱਲੋਂ

ਪਟਿਆਲਾ 29ਮਈ (ਬੇਅੰਤ ਸਿੰਘ ਰੋਹਟੀ ਖਾਸ) ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੋਰੋਨਾ ਮਹਾਮਾਰੀ ਦੇ ਔਖੇ ਸਮੇਂ ਵਿੱਚ ਸੂਬੇ ਦੇ ਲੋਕਾਂ ਨੂੰ ਡਾਕਟਰੀ ਮਦਦ ਦੇਣ ਲਈ ਪੰਜਾਬ ਦੇ ਹਰ ਜਿਲੇ ਵਿੱਚ ਆਪ ਦਾ ਡਾਕਟਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਆਮ ਆਦਮੀ ਪਾਰਟੀ ਜਿਲ੍ਹਾ ਪਟਿਆਲਾ ਦੇ ਮੈਡੀਕਲ ਵਿੰਗ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਅੱਜ ਜਿਲ੍ਹਾ ਪ੍ਰਧਾਨ ਸ਼ਹਿਰੀ ਤੇਜਿੰਦਰ ਮਹਿਤਾ, ਜਿਲ੍ਹਾ ਪ੍ਰਧਾਨ ਦਿਹਾਤੀ ਮੇਘਚੰਦ ਸ਼ੇਰਮਾਜਰਾ ਅਤੇ ਜਿਲ੍ਹਾ ਸੈਕਟਰੀ ਗੁਰਮੁੱਖ ਸਿੰਘ ਪੰਡਤਾਂ ਅਤੇ ਡਾਕਟਰ ਵਿੰਗ ਦੇ ਜਿਲ੍ਹਾ ਪ੍ਰਧਾਨ ਡਾ: ਪ੍ਰੇਮ ਪਾਲ ਢਿੱਲੋਂ ਨੇ "ਆਪ ਦਾ ਡਾਕਟਰ ਮੁਹਿੰਮ" ਦਾ ਆਗਾਜ ਕੀਤਾ। ਪ੍ਰੈਸ ਨਾਲ ਗੱਲਬਾਤ ਕਰਦਿਆਂ ਨਾਲ ਜਿਲਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਔਖੇ ਸਮੇਂ ਵਿੱਚ ਸੂਬੇ ਦੇ ਲੋਕਾਂ ਨੂੰ ਡਾਕਟਰੀ ਮਦਦ ਦੇਣ ਲਈ ਆਪ ਦਾ ਡਾਕਟਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਪੰਜਾਬ ਵਾਸੀਆਂ ਲਈ ਇੱਕ ਹੈਲਪ ਲਾਇਨ ਨੰਬਰ 7827275743 ਜਾਰੀ ਕੀਤਾ ਗਿਆ ਹੈ, ਜਿਸ ਤੇ ਸੰਪਰਕ ਕਰਕੇ ਕੋਈ ਵਿਅਕਤੀ ਕੋਰੋਨਾਵਾਇਰਸ ਤੋਂ ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਪੰਜਾਬ ਦੇ ਲੋਕ ਆਪ ਦੇ ਮੈਡੀਕਲ ਵਿੰਗ ਵੱਲੋਂ ਜਾਰੀ ਹੈਲਪ ਨੰਬਰ ਤੇ ਕਾਲ ਕਰਕੇ ਡਾਕਟਰਾਂ ਕੋਲੋਂ ਕੋਰੋਨਾ ਮਹਾਮਾਰੀ ਤੋਂ ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਸਬੰਧੀ ਵਧੇਰੇ ਮਦਦ ਲੈ ਸਕਦੇ ਹਨ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਕਰੋਨਾ ਮਹਾਮਾਰੀ ਨੂੰ ਨਜਿੱਠਣ ਵਿੱਚ ਫੇਲ ਸਾਬਿਤ ਹੋਈ ਹੈ। ਜਿਹੜੀ ਸਰਕਾਰ ਸੂਬੇ ਦੇ ਪਿੰਡਾਂ ਵਿੱਚ ਕਰੋਨਾ ਸਰਵੇ ਕਰਨ ਲਈ ਸੂਬੇ ਦੀਆਂ 20000 ਆਪਾਂ ਵਰਕਰਾਂ ਨੂੰ ਕਿੱਟਾਂ, ਗਲਵਸ, ਹੈਂਡ ਸੈਨੀਟਾਈਜ਼ਰ, ਆਕਸੀਮੀਟਰ ਨਹੀਂ ਦੇ ਸਕਦੀ, ਉਹ ਸਰਕਾਰ ਪੰਜਾਬ ਦੇ ਕਰੋਨਾ ਮਰੀਜ਼ਾਂ ਦਾ ਕੀ ਧਿਆਨ ਰੱਖਦੀ ਹੋਵੇਗੀ। ਕੈਪਟਨ ਸਾਹਿਬ ਦਾ ਸਿਹਤ ਵਿਭਾਗ ਬਿਲਕੁਲ ਨਕਾਰਾ ਹੋ ਚੁੱਕਿਆ ਹੈ। ਜਿਲ੍ਹਾ ਪ੍ਰਧਾਨ ਦਿਹਾਤੀ ਮੇਘਚੰਦ ਸ਼ੇਰਮਾਜਰਾ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਕੋਰੋਨਾ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਚ ਫੇਲ੍ਹ ਸਿੱਧ ਹੋਈ ਹੈ। ਸਰਕਾਰ ਨੇ ਕਰੋਨਾ ਮਹਾਮਾਰੀ 'ਚ ਮਰੀਜ਼ਾਂ ਨੂੰ ਰੱਬ ਆਸਰੇ ਛੱਡਿਆ ਹੋਇਆ ਹੈ। ਕੈਪਟਨ ਦੀ ਸਰਕਾਰ ਮਰੀਜ਼ਾਂ ਦੀ ਫਿਕਰ ਕਰਨ ਦੀ ਬਜਾਏ ਸਿਆਸਤ ਕਰਨ ਦੀ ਲੱਗੀ ਹੋਈ ਹੈ, ਜਿਸ ਤਹਿਤ ਹਰ ਦਿਨ ਕਾਂਗਰਸ ਪਾਰਟੀ ਵਿਚ ਘਮਸਾਨ ਮੱਚਿਆ ਹੋਇਆ ਹੈ। ਉਨਾਂ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਸਿਆਸਤ ਕਰਨ ਦੀ ਨਹੀਂ, ਬਲਕਿ ਕੋੋਰੋਨਾ ਮਰੀਜ਼ਾਂ ਦੀ ਬਾਂਹ ਫੜਨ ਦੀ ਜ਼ਰੂਰਤ ਹੈ, ਜਿਸ ਨਾਲ ਮੌਤ ਦੇ ਮੂੰਹ ਵਿਚ ਜਾ ਰਹੇ ਮਰੀਜ਼ਾਂ ਨੁੰ ਕੋਈ ਸਹਾਰਾ ਜਾਂ ਮਦਦ ਮਿਲ ਸਕੇ। ਪੰਜਾਬ ਦਾ ਇਸ ਵੇਲੇ ਕੋਈ ਵਲੀ ਵਾਰਸ ਨਹੀਂ ਹੈ ਅਤੇ ਨਾ ਹੀ ਇਸ ਵੇਲੇ ਸੂਬੇ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਜ਼ਰ ਆ ਰਹੀ। ਸਾਡੀ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਸ਼ਾਮਲ ਹੈ, ਇਸ ਲਈ ਆਪ ਦੇ ਮੈਡੀਕਲ ਵਿੰਗ ਵੱਲੋਂ ਇਹ ਵਿਸ਼ੇਸ਼ ਹੈਲਪ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਪਾਰਟੀ ਦੇ ਡਾਕਟਰ ਵਿੰਗ ਦੇ ਜਿਲ੍ਹਾ ਪ੍ਰਧਾਨ ਡਾ: ਪ੍ਰੇਮ ਪਾਲ ਢਿੱਲੋਂ ਨੇ ਕਿਹਾ ਕੈਪਟਨ ਸਰਕਾਰ ਕੋਰੋਨਾ ਮਹਾਮਾਰੀ ਦੇ ਖ਼ਿਲਾਫ਼ ਵੈਕਸੀਨ ਨੂੰ ਲੈ ਕੇ ਗੰਭੀਰ ਨਹੀਂ, ਕਿਉਂਕਿ ਸੂਬੇ ਚ ਵੈਕਸੀਨ ਦੀ ਭਾਰੀ ਘਾਟ ਹੈ। ਕੋਰੋਨਾ ਦੇ ਨਾਲ ਨਾਲ ਬਲੈਕ ਫੰਗਸ ਦੇ ਮਾਮਲੇ ਵੀ ਵੱਧ ਰਹੇ ਹਨ। ਪਰ ਸਾਰਿਆਂ ਨੂੰ ਬਲੈਕ ਫੰਗਸ ਦੇ ਪ੍ਰਭਾਵ ਤੋਂ ਡਰਨ ਦੀ ਲੋੜ ਨਹੀਂ, ਕਿਉਂਕਿ ਸਿਰਫ਼ ਕੁੱਝ ਬਿਮਾਰੀਆਂ ਤੋਂ ਪੀੜਤ ਲੋਕ ਹੀ ਬਲੈਕ ਫੰਗਸ ਤੋਂ ਪ੍ਰਭਾਵਿਤ ਹੋ ਸਕਦੇ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਨੇੜਿੳਂ ਪੰਜਾਬ ਦੇ ਮੌਜੂਦਾ ਹਾਲਾਤ ਤੇ ਕੋਰੋਨਾ ਤੇ ਹੋਰਨਾਂ ਬੀਮਾਰੀਆਂ ਨਾਲ ਦੋ ਚਾਰ ਹੁੰਦੀ ਜਨਤਾ ਦੀ ਤਕਲੀਫ ਨੁੰ ਦੇਖਿਆ ਹੈ, ਜਿਸ ਕਰਕੇ ਉਸਨੇ ਆਪ ਦਾ ਡਾਕਟਰ ਨਾਂ ਦੀ ਮੁਹਿੰਮ ਵਿੱਢੀ ਹੈ। ਉਨਾਂ ਕਿਹਾ ਕਿ ਪਟਿਆਲਾ ਦਾ ਕੋਈ ਵੀ ਕੋਰੋਨਾਂ ਮਰੀਜ਼ ਜਦੋਂ ਚਾਹੇ ਇਸ ਨੰਬਰ 7827275743 ਤੇ ਫੋਨ ਕਰਕੇ ਡਾਕਟਰ ਦੀ ਫਰੀ ਵਿਚ ਸਲਾਹ ਲੈ ਸਕਦਾ ਹੈ।ਜਿਸ ਲਈ ਆਪ ਦਾ ਡਾਕਟਰ ਹਰ ਵੇਲੇ ਆਪ ਜੀ ਦੇ ਕੋਲ ਰਹੇਗਾ। ਉਨਾਂ ਕਿਹਾ ਕਿ ਇਸ ਡਾਕਟਰ ਮੁਹਿੰਮ ਵਿਚ ਪਾਰਟੀ ਨੇ ਮਾਹਿਰ ਤੇ ਤਰਜਬੇਕਾਰ ਡਾਕਟਰਾਂ ਨੁੰ ਸ਼ਾਮਿਲ ਕਰਕੇ ਕੋਰੋਨਾ ਨਾਲ ਲੜਣ ਦਾ ਆਗਾਜ਼ ਕੀਤਾ ਹੈ।

   
  
  ਮਨੋਰੰਜਨ


  LATEST UPDATES











  Advertisements