View Details << Back

ਬੈਸ ਦੀ ਹਾਜਰੀ ਚ ਮਾਨ ਨੇ ਸੰਭਾਲਿਆ ਸੀ:ਮੀਤ ਪ੍ਰਧਾਨ ਦਾ ਅੋਹਦਾ
ਸਿਮਰਜੀਤ ਬੈਸ ਨੇ ਤਲਵਿੰਦਰ ਮਾਨ ਦਾ ਕਰਵਾਇਆ ਮੁੰਹ ਮਿੱਠਾ

ਭਵਾਨੀਗੜ (ਗੁਰਵਿੰਦਰ ਸਿੰਘ) ਲੋਕ ਇਨਸਾਫ ਪਾਰਟੀ ਦੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਦੇ ਪਾਰਟੀ ਪ੍ਰਤੀ ਕੰਮ ਨੂੰ ਦੇਖਦੇ ਹੋਏ ਜੋ ਕੁੱਝ ਦਿਨ ਪਹਿਲਾਂ ਪਾਰਟੀ ਹਾਈ ਕਮਾਨ ਵੱਲੋਂ ਕੌਮੀ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਦਾ ਐਲਾਨ ਕੀਤਾ ਗਿਆ ਸੀ। ਅੱਜ ਪਾਰਟੀ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੀ ਹਾਜ਼ਰੀ ਵਿੱਚ ਪਾਰਟੀ ਦੇ ਮੁੱਖ ਦਫਤਰ ਵਿਖੇ ਤਲਵਿੰਦਰ ਮਾਨ ਵੱਲੋਂ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਸਿਮਰਜੀਤ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਤਲਵਿੰਦਰ ਮਾਨ ਵੱਲੋਂ ਕੀਤੀ ਜਾ ਰਹੀ ਪਾਰਟੀ ਪ੍ਰਤੀ ਮਿਹਨਤ ਨੂੰ ਦੇਖਦਿਆਂ ਪਾਰਟੀ ਦਾ ਇਹ ਵੱਡਾ ਅਹੁਦਾ ਸੌਂਪਿਆ ਗਿਆ ਹੈ ਤੇ ਉੱਥੇ ਹੀ ਬੈਂਸ ਨੇ ਉਮੀਦ ਜਤਾਉਂਦੇ ਹੋਏ ਕਿਹਾ ਕਿ ਮੈਨੂੰ ਇਸ ਗੱਲ ਦਾ ਪੂਰਨ ਵਿਸ਼ਵਾਸ ਹੈ ਕਿ ਆਉਣ ਵਾਲੇ ਸਮੇਂ ਵਿਚ ਤਲਵਿੰਦਰ ਮਾਨ ਪਾਰਟੀ ਦੀ ਚਡ਼੍ਹਦੀ ਕਲਾ ਲਈ ਹੋਰ ਵੀ ਜ਼ਿਆਦਾ ਮਿਹਨਤ ਕਰਨਗੇ। ਇਸ ਮੌਕੇ ਜਿੱਥੇ ਬੈਂਸ ਨੇ ਮਾਨ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ, ਉਥੇ ਹੀ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਕੇ ਮਾਨ ਦੇ ਆਉਣ ਵਾਲੇ ਚੰਗੇ ਰਾਜਨੀਤਿਕ ਭਵਿੱਖ ਦੀ ਕਾਮਨਾ ਵੀ ਕੀਤੀ।ਇਸ ਮੌਕੇ ਤਲਵਿੰਦਰ ਮਾਨ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਵੀ ਜੋ ਪਾਰਟੀ ਵੱਲੋਂ ਜ਼ਿੰਮੇਵਾਰੀ ਸੌਂਪੀ ਗਈ ਸੀ ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕੀਤੀ ਸੀ ਅਤੇ ਉਨ੍ਹਾਂ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਤਲਵਿੰਦਰ ਮਾਨ ਪਹਿਲਾਂ ਲੋਕ ਇਨਸਾਫ ਪਾਰਟੀ (ਯੂਥ ਵਿੰਗ) ਦੇ ਕੌਮੀ ਪ੍ਰਧਾਨ ਰਹਿ ਚੁੱਕੇ ਹਨ ਅਤੇ ਹੁਣ ਉਹ ਸੰਗਰੂਰ ਦੇ ਹਲਕਾ ਇੰਚਾਰਜ ਵੀ ਹਨ। ਇਸ ਮੌਕੇ ਪਾਰਟੀ ਪ੍ਰਧਾਨ ਸਿਮਰਜੀਤ ਬੈਂਸ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਜਿਨ੍ਹਾਂ ਵਿੱਚ ਪਾਰਟੀ ਦੇ ਜਥੇਬੰਦਕ ਸਕੱਤਰ ਬਲਦੇਵ ਪ੍ਰਧਾਨ, ਪਾਰਟੀ ਕੋਰ ਕਮੇਟੀ ਮੈਂਬਰ ਜਸਵਿੰਦਰ ਸਿੰਘ ਖਾਲਸਾ, ਲੁਧਿਆਣਾ ਸੈਂਟਰਲ ਦੇ ਹਲਕਾ ਇੰਚਾਰਜ ਪਵਨਦੀਪ ਮਦਾਨ, ਸਮਰਾਲਾ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਲਾ ਘਵੱਦੀ, ਲੁਧਿਆਣਾ ਪੂਰਬੀ ਦੇ ਹਲਕਾ ਇੰਚਾਰਜ ਗੁਰਜੋਤ ਗਿੱਲ, ਸਟੂਡੈਂਟ ਇਨਸਾਫ਼ ਮੋਰਚਾ ਦੇ ਸੂਬਾ ਪ੍ਰਧਾਨ ਹਰਜਾਪ ਗਿੱਲ, ਹਲਕਾ ਲੁਧਿਆਣਾ ਆਤਮ ਨਗਰ ਦੇ ਯੂਥ ਪ੍ਰਧਾਨ ਹਰਵਿੰਦਰ ਸਿੰਘ ਨਿੱਕਾ, ਹਲਕਾ ਲੁਧਿਆਣਾ ਉੱਤਰੀ ਦੇ ਯੂਥ ਪ੍ਰਧਾਨ ਯੋਗੇਸ਼ ਬੱਤਾ, ਜ਼ਿਲ੍ਹਾ ਪ੍ਰਧਾਨ (ਐੱਸ.ਸੀ ਵਿੰਗ) ਰਜੇਸ਼ ਖੋਖਰ, ਬਲਜੀਤ ਸਿੰਘ ਮਾਨ, ਗੋਗੀ ਸ਼ਰਮਾ, ਰਾਜਨ ਕੌਸ਼ਲ, ਅੱਬਾਸ ਨਕਵੀ ਅਤੇ ਰਾਜੂ ਢੋਲੇਵਾਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

   
  
  ਮਨੋਰੰਜਨ


  LATEST UPDATES











  Advertisements