View Details << Back

ਪੰਜਾਬ ਸਰਕਾਰ ਕਲਾਕਾਰ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਵੇਖਦੇ ਹੋਏ ਸਰਕਾਰੀ ਹਦਾਇਤਾਂ ਅਨੁਸਾਰ ਛੋਟੇ ਛੋਟੇ ਪ੍ਰੋਗਰਾਮ ਲਾਉਣ ਦੀ ਇਜਾਜ਼ਤ ਦੇਵੇ : ਵੰਦਨਾ ਸਿੰਘ

ਪਟਿਆਲਾ 30 ਮਈ (ਬੇਅੰਤ ਸਿੰਘ ਰੋਹਟੀ ਖਾਸ) ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਥਾਪਤ ਲੋਕ ਗਾਇਕਾ ਵੰਦਨਾ ਸਿੰਘ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਸਭਿਆਚਾਰ ਦੀ ਸੇਵਾ ਨਿਰੰਤਰ ਕਰਦੀ ਆ ਰਹੀ ਹੈ ਅੱਜ ਉਨ੍ਹਾਂ ਨੇ ਕਲਾਕਾਰ ਭਾਈਚਾਰੇ ਦੇ ਹੱਕਾਂ ਦੀ ਗੱਲ ਕਰਦੇ ਹੋਏ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਲਾਕਡਾਊਨ ਲਗਾਂ ਰੱਖਿਆ ਹੈ ਸਰਕਾਰੀ ਹਦਾਇਤਾਂ ਅਨੁਸਾਰ ਕਲਾਕਾਰ ਭਾਈਚਾਰੇ ਦੇ ਲੋਕਾਂ ਨੂੰ ਪ੍ਰੋਗਰਾਮ ਲਾਉਣ ਮਨਾਹੀ ਹੈ ਗਾਇਕਾਂ ਵੰਦਨਾ ਸਿੰਘ ਨੇ ਕਲਾਕਾਰ ਭਾਈਚਾਰੇ ਦੀ ਹਮਾਇਤ ਕਰਦੇ ਹੋਏ ਕਿ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਸੰਗੀਤ ਖੇਤਰ ਨਾਲ ਜੁੜੇ ਹੋਏ ਸਾਜ਼ਿੰਦੇ ਮੰਚ ਰਾਗੀ ਢਾਡੀ ਡੀਜੇ ਸਾਊਂਡ ਸਹਿ ਕਲਾਕਾਰ ਗੱਡੀਆਂ ਵਾਲਾ ਮਾਲਕ ਡਰਾਈਵਰ ਅਤੇ ਹੋਰ ਵੀ ਬਹੁਤ ਸਾਰੇ ਲੋਕ ਹਰ ਰੋਜ਼ ਵੀ ਦੀ ਦਿਹਾੜੀ ਨਾਲ ਆਪਣੇ ਘਰਾਂ ਨੂੰ ਚਲਾ ਰਹੇ ਹਨ ਇਨ੍ਹਾਂ ਵਿਚੋਂ ਬਹੁਤ ਸਾਰੇ ਕਿਰਾਏ ਦੇ ਮਕਾਨਾਂ ਵਿੱਚ ਰਹਿ ਰਹੇਂ ਹਨ ਬਹੁਤਿਆਂ ਨੇ ਸਰਕਾਰੀ ਬੈਂਕਾਂ ਤੋਂ ਲੋਨ ਲੈ ਰੱਖਿਆ ਹੈ ਹਰ ਰੋਜ਼ ਦੀਆਂ ਕਿਸ਼ਤਾਂ ਭਰਨ ਵਿੱਚ ਦਿੱਕਤਾਂ ਆ ਰਹੀਆਂ ਹਨ ਜੇਕਰ ਪੰਜਾਬ ਸਰਕਾਰ ਸੰਗੀਤ ਖੇਤਰ ਨਾਲ ਜੁੜੇ ਹੋਏ ਲੋਕਾਂ ਨੂੰ ਘੱਟੋ-ਘੱਟ 200 ਜਾ 100 ਲੋਕਾਂ ਦੇ ਇਕੱਠੇ ਵਾਲੇ ਪ੍ਰੋਗਰਾਮ ਲਾਉਣ ਦੀ ਇਜਾਜ਼ਤ ਦੇ ਦੇਵੇ ਤਾਂ ਸਾਡੀਆਂ ਕੁਝ ਮੁਸ਼ਕਿਲਾਂ ਦਾ ਹੱਲ ਹੋ ਸਕਦਾ ਹੈ ਜੇਕਰ ਸਮੇਂ ਸਿਰ ਪੰਜਾਬੀ ਸੰਗੀਤ ਇੰਡਸਟਰੀ ਨੂੰ ਆ ਰਹੀਆਂ ਸਮੱਸਿਆਵਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ ਤਾਂ ਆਉਣ ਵਾਲਾ ਸਮਾਂ ਪੰਜਾਬੀ ਸੰਗੀਤ ਖੇਤਰ ਲਈ ਘਾਤਕ ਸਿੱਧ ਹੋਵੇਗਾ ਕਲਾਕਾਰ ਭਾਈਚਾਰੇ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬੀ ਸੱਭਿਆਚਾਰ ਵਿਭਾਗ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕਰਦੇ ਹਾਂ ਕਿ ਉਹ ਨਿੱਜੀ ਦਿਲਚਸਪੀ ਲੈ ਕੇ ਪੰਜਾਬੀ ਸੰਗੀਤ ਨਾਲ ਜੁੜੇ ਹੋਏ ਕਲਾਕਾਰ ਭਾਈਚਾਰੇ ਦੀਆਂ ਮੁਸ਼ਕਿਲਾਂ ਵੱਲ ਧਿਆਨ ਦੇਣ ਤਾਂ ਜ਼ੋ ਇਹ ਕਲਾਕਾਰ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਅਤੇ ਮੁਢਲੀਆਂ ਲੋੜਾਂ ਪੂਰੀਆਂ ਕਰਦੇ ਹੋਏ ਪੰਜਾਬੀ ‌ਸਭਿੱਆਚਾਰ ਦੀ ਸੇਵਾ ਨਿਰੰਤਰ ਕਰਦੇ ਰਹਿਣ ਮਸੂਹਰ ਗਾਇਕਾਂ ਵੰਦਨਾ ਸਿੰਘ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ।

   
  
  ਮਨੋਰੰਜਨ


  LATEST UPDATES











  Advertisements