View Details << Back

ਦੇਸ਼ ਭਗਤ ਪਰਿਵਾਰਾਂ ਨੂੰ ਅਣਗੌਲਿਆਂ ਕਰਨ ਪ੍ਰਤੀ ਰੋਸ
ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ 300 ਯੂਨਿਟ ਬਿਜਲੀ ਸਹੂਲਤ ਦਾ ਨੋਟੀਫਿਕੇਸ਼ਨ ਜਾਰੀ ਕਰੇ ਸਰਕਾਰ :- ਇੰਦਰਪਾਲ ਸੋਨੀ, ਅਮਰੀਕ ਕਲਿਹਾਣਾ

ਭਵਾਨੀਗੜ੍ਹ 12 ਜੂਨ {ਗੁਰਵਿੰਦਰ ਸਿੰਘ) ਦੇਸ਼ ਦੀ ਅਜ਼ਾਦੀ ਸਮੇਂ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਅਣਗੋਲਿਆ ਕੀਤਾ ਜਾਂਦਾ ਰਿਹਾ ਹੈ। ਪਿਛਲੇ 15 ਸਾਲ ਤੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਵਲੋਂ ਤਿਖਾ ਸੰਘਰਸ਼ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਅਗਵਾਈ ਵਿੱਚ ਕੀਤਾ ਗਿਆ ਹੈ। ਅੱਜ ਭਵਾਨੀਗੜ੍ਹ ਵਿਖੇ ਪੰਜਾਬ ਸਰਕਾਰ ਖਿਲਾਫ ਆਪਣਾ ਰੋਸ ਪ੍ਰਗਟ ਕਰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਅਮਰੀਕ ਕਲਿਹਾਣਾ ਅਤੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਪੋਤਰਾ ਸਵਰਗਵਾਸੀ ਸ ਬੰਤਾ ਸਿੰਘ ਧਾਲੀਵਾਲ ਸੁਤੰਤਰਤਾ ਸੰਗਰਾਮੀ ਭਾਰਤ ਸਰਕਾਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਿਛਲੇ ਸਾਲ ਇਕ ਰਸਮੀ ਐਲਾਨ ਕੀਤਾ ਸੀ ਕਿ ਆਜ਼ਾਦੀ ਘੁਲਾਟੀਆਂ ਨੂੰ ਪਹਿਲਾਂ ਤੋਂ ਦਿੱਤੀਆ ਜਾ ਰਹੀਆਂ ਸਹੂਲਤਾਂ ਤੀਜੀ ਪੀੜ੍ਹੀ ਤੱਕ ਲਾਗੂ ਹੋਣਗੀਆਂ, ਪਰੰਤੂ ਇਸ ਫੈਸਲੇ ਨੂੰ ਅਮਲੀ ਜਾਮਾ ਪਹਿਨਾਉਣ ਦੀ ਥਾਂ ਸੂਬਾ ਸਰਕਾਰ ਦੇ ਉਚ ਅਧਿਕਾਰੀਆਂ ਨੇ ਇਸ ਮਾਮਲੇ ਨੂੰ ਕਾਗਜ਼ੀ ਕਾਰਵਾਈ ਵਿੱਚ ਹੀ ਉਲਝਾ ਕੇ ਰੱਖ ਦਿੱਤਾ ਹੈ। ਆਗੂਆਂ ਨੇ ਕਿਹਾ ਕਿ 300 ਯੂਨਿਟ ਬਿਜਲੀ ਸਹੂਲਤ ਦਾ ਨੋਟੀਫਿਕੇਸ਼ਨ ਬਿਨਾਂ ਕਿਸੇ ਸਰਤ ਦੇ ਪਰਿਵਾਰਾਂ ਲਈ ਜਲਦ ਤੋਂ ਜਲਦ ਲਾਗੂ ਕੀਤਾ ਜਾਵੇ,ਤਾ ਜੋ ਆਰਥਿਕ ਤੌਰ ਤੇ ਕਮਜੋਰ ਪਰਿਵਾਰਾਂ ਨੂੰ ਮਾਨ ਸਨਮਾਨ ਦਿੱਤਾ ਜਾ ਸਕੇ। ਪੰਜਾਬ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਵਲੋਂ ਦੇਸ਼ ਲਈ ਪਾਏ ਯੋਗਦਾਨ ਨੂੰ ਯਾਦ ਰੱਖਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਹਨਾਂ ਦੇ ਦਿਖਾਏ ਰਸਤਿਆਂ ਤੋਂ ਸੇਧ ਲੈ ਸਕਣ। ਨੋਟੀਫਿਕੇਸ਼ਨ ਜਾਰੀ ਨਾ ਹੋਣ ਦੀ ਸੂਰਤ ਵਿੱਚ ਜਥੇਬੰਦੀ ਵੱਲੋਂ ਸਰਕਾਰ ਖਿਲਾਫ਼ ਮੋਰਚਾ ਖੋਲ੍ਣ ਦਾ ਐਲਾਨ ਕੀਤਾ ਗਿਆ, , ਜਿਸਦਾ ਨਤੀਜਾ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੇਖਣ ਨੂੰ ਮਿਲੇਗਾ
ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਸੋਨੀ, ਸੂਬਾ ਪ੍ਰਧਾਨ ਅਮਰੀਕ ਕਲਿਹਾਣਾ


   
  
  ਮਨੋਰੰਜਨ


  LATEST UPDATES











  Advertisements