View Details << Back

ਮੰਗਲ ਸ਼ਰਮਾ ਲੋਕ ਇਨਸਾਫ ਪਾਰਟੀ ਜਿਲਾ ਸੰਗਰੂਰ ਦੇ ਪ੍ਰਧਾਨ ਨਿਯੁਕਤ
ਲੋਕ ਇਨਸਾਫ ਪਾਰਟੀ ਚ ਜਿਲਾ ਪੱਧਰੀ ਨਿਯੁਕਤੀਆ ਮਾਨ ਤੇ ਮਹਿੰਦਰ ਸਿੰਘ ਦਾਨਗੜ ਨੇ ਕੀਤਾ ਅੇਲਾਨ

ਭਵਾਨੀਗੜ (ਗੁਰਵਿੰਦਰ ਸਿੰਘ)ਪਿਛਲੇ ਦਿਨੀਂ ਕਾਂਗਰਸ ਪਾਰਟੀ ਛੱਡਕੇ ਲੋਕ ਇਨਸਾਫ ਪਾਰਟੀ ਚ' ਸ਼ਾਮਲ ਹੋਏ ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਮੰਗਲ ਸ਼ਰਮਾ ਨੂੰ ਅੱਜ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਦਿੰਦਿਆਂ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਥਾਪਿਆ ਗਿਆ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਵਿੱਚ ਕੰਮ ਕਰਦੇ ਆ ਰਹੇ ਮੰਗਲ ਸ਼ਰਮਾ ਨੇ ਅਚਾਨਕ ਹੀ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਸੀ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਦੀ ਹਾਜ਼ਰੀ ਵਿਚ ਲੋਕ ਇਨਸਾਫ ਪਾਰਟੀ ਦਾ ਪੱਲਾ ਫੜਿਆ ਸੀ।ਅੱਜ ਲੋਕ ਇਨਸਾਫ ਪਾਰਟੀ ਦੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਅਤੇ ਪਾਰਟੀ ਦੇ ਮਾਲਵਾ ਜ਼ੋਨ ਦੇ ਇੰਚਾਰਜ ਮਹਿੰਦਰਪਾਲ ਸਿੰਘ ਦਾਨਗਡ਼੍ਹ ਦੀ ਅਗਵਾਈ ਵਿੱਚ ਜ਼ਿਲ੍ਹਾ ਸੰਗਰੂਰ ਦੇ ਸਾਰੇ ਹਲਕਿਆਂ ਦੇ ਹਲਕਾ ਇੰਚਾਰਜਾਂ ਦੀ ਇੱਕ ਭਰਵੀਂ ਮੀਟਿੰਗ ਸੱਦੀ ਗਈ। ਜਿਸ ਵਿੱਚ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਮੰਗਲ ਸ਼ਰਮਾ ਨੂੰ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਥਾਪਿਆ ਗਿਆ। ਇਸ ਮੌਕੇ ਜੱਗੀ ਗਿੱਲ ਅਤੇ ਮਸਤਾਨ ਸਿੰਘ ਨੂੰ ਪਾਰਟੀ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵੀ ਐਲਾਨਿਆ ਗਿਆ।
ਇਸ ਮੌਕੇ ਤਲਵਿੰਦਰ ਮਾਨ, ਮਹਿੰਦਰਪਾਲ ਦਾਨਗਡ਼੍ਹ, ਜਸਵਿੰਦਰ ਰਿਖੀ, ਕ੍ਰਿਸ਼ਨ ਕੁਮਾਰ ਸ਼ੀਨੂ ਗੁਰਵਿੰਦਰ ਸਿੰਘ ਰਿੱਕੀ, ਮੋਹਿਤ, ਪ੍ਰੈਟੀ, ਕਰਨ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਲ ਸਨ।


   
  
  ਮਨੋਰੰਜਨ


  LATEST UPDATES











  Advertisements