ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ ਮਿੰਕੂ ਜਵੰਧਾ ਨੇ ਕਿਹਾ ਕਿ ਸਾਡੇ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਰੁੱਖ ਵੰਡਣ ਦੀ ਮੁਹਿੰਮ "ਰੁੱਖ ਲਗਾਓ ਵਾਤਾਵਰਨ ਬਚਾਓ" ਦੇਸ਼ ਸਲੋਗਨ ਹੇਠ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਅੱਜ 300 ਬੂਟਿਆਂ ਦੀ ਆਮ ਲੋਕਾਂ ਨੂੰ ਵੰਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਰੱਖਤਾਂ ਦੀ ਭਾਰੀ ਕਮੀ ਦੇ ਚਲਦਿਆਂ ਪ੍ਰਦੂਸ਼ਣ ਦੀ ਵਧ ਰਹੀ ਸਮੱਸਿਆ ਦੇ ਕਾਰਨ ਆਕਸੀਜਨ ਦੀ ਭਾਰੀ ਘਾਟ ਮਹਿਸੂਸ ਹੋ ਰਹੀ ਹੈ ਅੱਜ ਹਰ ਇੱਕ ਵਿਅਕਤੀ ਨੂੰ ਸਾਹ ਲੈਣ ਵਿੱਚ ਤਕਲੀਫ ਹੋ ਰਹੀ ਹੈ। ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਸਾਡੇ ਵੱਲੋਂ ਇਸ ਮੁਹਿੰਮ ਦੀ ਸ਼ੁਰੁਆਤ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਹਰ ਇੱਕ ਵਿਅਕਤੀ ਨੂੰ ਘੱਟ ਤੋਂ ਘੱਟ ਇਕ ਰੁੱਖ ਜ਼ਰੂਰ ਲਾਉਣਾ ਚਾਹੀਦਾ ਹੈ ਤਾਂ ਜੋ ਸਾਡਾ ਵਾਤਾਵਰਣ ਸ਼ੁੱਧ ਹੋ ਸਕੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਬੂਟੇ ਵੰਡਣ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਲਾਰਾ ਬਲਿਆਲ, ਗੁਲਜ਼ਾਰ ਬੱਬੀ, ਰਵਿੰਦਰਪਾਲ ਸਿੰਘ ਨੋਨੀ, ਸੁਖਵਿੰਦਰ ਸਿੰਘ, ਕੁਲਦੀਪ ਮੁਨਸ਼ੀਵਾਲਾ, ਵਕੀਲ ਰਾਮਪੁਰਾ, ਸੀਰਾਂ ਨਰੈਣਗਡ਼੍ਹ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ, ਐਡਵੋਕੇਟ ਨਰਿੰਦਰ ਕੌਰ ਆਦਿ ਹਾਜ਼ਰ ਸਨ।" />