View Details << Back

ਬਿਜਲੀ ਕੱਟਾਂ ਖਿਲਾਫ ਆਪ ਵੱਲੋਂ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ

ਭਵਾਨੀਗੜ੍ਹ, 3 ਜੁਲਾਈ (ਗੁਰਵਿੰਦਰ ਸਿੰਘ) ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਗਰੂਰ ਤੋ ਆਪ ਦੇ ਜਿਲ੍ਹਾ ਯੂਥ ਪ੍ਰਧਾਨ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿਚ ਸਮੁੱਚੀ ਲੀਡਰਸ਼ਿਪ ਨਾਲ ਪੰਜਾਬ ਭਰ ਵਿਚੋਂ ਆਏ ਵਲੰਟੀਅਰਾਂ ਨਾਲ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਗਿਆ ਅਤੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਅਸਤੀਫੇ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਸਾਰੇ ਬਿਜਲੀ ਪ੍ਰਬੰਧ ਫੇਲ੍ਹ ਹੋ ਗਏ ਹਨ ਪੰਜਾਬ ਦਾ ਹਰ ਵਰਗ ਅੱਜ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਹੈ ਕਿਸਾਨਾਂ ਦੇ ਖੇਤ ਸੁੱਕੇ ਪਏ ਹਨ ਜਿਸ ਕਾਰਨ ਕਿਸਾਨਾਂ ਨੂੰ ਵੱਡੀ ਮਾਰ ਚੱਲਣੀ ਪੈ ਰਹੀ ਹੈ। ਇਸ ਮੌਕੇ ਪੁਲਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਝੜਪ ਹੋਈ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ ਗਈ ਅਤੇ ਪੁਲਸ ਵੱਲੋਂ ਆਮ ਆਦਮੀ ਦੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ।

   
  
  ਮਨੋਰੰਜਨ


  LATEST UPDATES











  Advertisements