View Details << Back

ਅਧਿਆਪਕਾਂ ਵੱਲੋਂ ਸਕੂਲਾਂ 'ਚ ਕਾਲੇ ਬਿੱਲੇ ਲਾ ਕੇ ਤਨਖ਼ਾਹ ਕਮਿਸ਼ਨ ਅਤੇ ਕੱਚੇ ਮੁਲਾਜ਼ਮਾਂ 'ਤੇ ਕੀਤੇ ਗਏ ਲਾਠੀਚਾਰਜ ਦਾ ਵਿਰੋਧ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਦੇ ਸੱਦੇ 'ਤੇ ਅੱਜ ਭਵਾਨੀਗੜ੍ਹ ਬਲਾਕ ਦੇ ਅਧਿਆਪਕਾਂ ਵਲੋਂ ਸਕੂਲਾਂ 'ਚ ਕਾਲੇ ਬਿੱਲੇ ਲਾ ਕੇ ਤਨਖ਼ਾਹ ਕਮਿਸ਼ਨ ਅਤੇ ਕੱਚੇ ਮੁਲਾਜ਼ਮਾਂ ਉੱਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੁਲਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕਰੜੇ ਸ਼ਬਦਾਂ ਨਾਲ ਨਿਖੇਧੀ ਕੀਤੀ ਅਤੇ ਡੇਢ ਦਹਾਕੇ ਤੋਂ ਕੱਚੇ ਰੁਜ਼ਗਾਰ ਦਾ ਸੰਤਾਪ ਭੁਗਤ ਰਹੇ ਈ.ਜੀ.ਐਸ, ਏ.ਆਈ.ਈ., ਐਸ.ਟੀ.ਆਰ, ਆਈ.ਈ.ਵੀ ਅਤੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਨਿਯਮ ਤਹਿਤ ਤਨਖਾਹਾਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ।
ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਮਨ ਵਿਸ਼ਿਸ਼ਟ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਫਾਸ਼ੀਵਾਦੀ ਰਾਹਾਂ ਤੇ ਚੱਲਣ ਵਾਲੀ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਵੀ ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਨ ਦੀ ਥਾਂ ਕਾਰਪੋਰੇਟਾਂ ਦੇ ਇਸ਼ਾਰੇ ਤੇ ਨਿੱਜੀਕਰਨ ਦੀ ਨੀਤੀ ਨੂੰ ਅੱਗੇ ਵਧਾਉਣ ਉਪਰ ਜ਼ੋਰਾਂ ਨਾਲ ਅਮਲ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕਦੇ ਸੰਗਰੂਰ, ਕਦੇ ਪਟਿਆਲੇ ਅਤੇ ਕਦੇ ਮੋਹਾਲੀ ਵਿਖੇ ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਲੋਕਾਂ ਲਈ ਦਰਜ਼ ਭਰੋਸਿਆਂ ਅਨੁਸਾਰ ਘਰ ਘਰ ਰੁਜ਼ਗਾਰ, ਕੱਚੇ ਤੋਂ ਪੱਕੇ ਮੁਲਾਜ਼ਮ ਬਣਨ ਅਤੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਨੂੰ ਲੈ ਕੇ ਹੱਕ ਮੰਗਦੇ ਲੋਕਾਂ ਉੱਪਰ ਕੀਤੀ ਜਾ ਰਹੇ ਪੁਲਸੀਆ ਧੱਕੇਸ਼ਾਹੀ ਰਾਹੀਂ ਸੂਬੇ ਨੂੰ ਪੁਲਸੀਆ ਸਟੇਟ ਵਿੱਚ ਤਬਦੀਲ ਕਰਕੇ ਜਮਹੂਰੀ ਹੱਕਾਂ ਦਾ ਘਾਣ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਵੀ ਕੀਤੀ।


   
  
  ਮਨੋਰੰਜਨ


  LATEST UPDATES











  Advertisements