View Details << Back

ਡੀਐਸਪੀ ਸੁਖਰਾਜ ਸਿੰਘ ਘੁੰਮਣ ਵੱਲੋ ਸਾਂਝ ਕੇਂਦਰ ਵਿਖੇ ਪੌਦੇ ਲਾ ਕੇ ਕੀ‍ਤੀ ਸ਼ੁਰੂਆਤ
ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ: ਡੀ.ਐਸ.ਪੀ ਘੁੰਮਣ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਆਓ ਰੁੱਖ ਲਗਾਈਏ ਪੰਜਾਬ ਹਰਿਆ ਭਰਿਆ ਬਣਾਈਏ ਦੇ ਸਲੋਗਨ ਹੇਠ ਐੱਸ.ਐੱਸ.ਪੀ ਸੰਗਰੂਰ ਡਾ ਵਿਵੇਕ ਸ਼ੀਲ ਸੋਨੀ ਆਈ.ਪੀ.ਐਸ ਵੱਲੋਂ ਜ਼ਿਲ੍ਹੇ ਭਰ ਵਿੱਚ ਪੌਦੇ ਲਾੳੁਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਡੀ ਐੱਸ ਪੀ ਭਵਾਨੀਗੜ੍ਹ ਸੁਖਰਾਜ ਸਿੰਘ ਘੁੰਮਣ ਨੇ ਅੱਜ ਸਾਂਝ ਕੇਂਦਰ ਵਿਖੇ ਪੌਦੇ ਲਾ ਕੇ ਸ਼ੁਰੂਆਤ ਕੀਤੀ। ਇਸ ਮੌਕੇ ਡੀ ਐੱਸ ਪੀ ਘੁੰਮਣ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ । ਉਨ੍ਹਾਂ ਦੱਸਿਆ ਮਾਣਯੋਗ ਜ਼ਿਲ੍ਹਾ ਪੁਲਸ ਮੁਖੀ ਵੱਲੋਂ ਵਿੱਢੀ ਮੁਹਿੰਮ ਤਹਿਤ ਸ਼ਹਿਰ ਵਿਚ ਪੁਲਸ ਅਧਿਕਾਰੀ ਅਤੇ ਕਰਮਚਾਰੀ ਜਨਤਕ ਥਾਵਾਂ ਤੋਂ ਵੱਧ ਤੋਂ ਵੱਧ ਬੂਟੇ ਲਗਾਉਣੇ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਬੂਟਿਆਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਉਹ ਆਪ ਖੁਦ ਲੈਣਗੇ। ਇਸ ਮੌਕੇ ਉਨ੍ਹਾਂ ਨਾਲ ਸਾਂਝ ਕੇਂਦਰ ਭਵਾਨੀਗਡ਼੍ਹ ਦੇ ਇੰਚਾਰਜ ਏਐਸਆਈ ਨਰਿੰਦਰਪਾਲ ਸਿੰਘ, ਏ.ਐਸ.ਆਈ ਸੁਖਵਿੰਦਰ ਸਿੰਘ, ਏ.ਐਸ.ਆਈ ਸਤਵਿੰਦਰ ਸਿੰਘ, ਅਮਨਦੀਪ ਕੌਰ ਤੋਂ ਇਲਾਵਾ ਹੋਰ ਵੀ ਮੁਲਾਜ਼ਮ ਹਾਜ਼ਰ ਸਨ ।

   
  
  ਮਨੋਰੰਜਨ


  LATEST UPDATES











  Advertisements