View Details << Back

ਲੋਕ ਇਨਸਾਫ ਪਾਰਟੀ ਚ' ਲੋਕਾਂ ਦੀ ਸ਼ਮੂਲੀਅਤ ਜਾਰੀ, ਹਰ ਦਿਨ ਪਾਰਟੀ ਚ' ਹੋ ਰਿਹਾ ਵਾਧਾ

ਭਵਾਨੀਗੜ (ਗੁਰਵਿੰਦਰ ਸਿੰਘ) ਇਨਸਾਫ ਪਾਰਟੀ ਨੂੰ ਉਸ ਵੇਲੇ ਹਲਕਾ ਸੰਗਰੂਰ ਚ' ਵੱਡਾ ਹੁੰਗਾਰਾ ਮਿਲਿਆ ਜਦੋਂ ਸੰਗਰੂਰ ਦੀ ਪੱਲੇਦਾਰ ਯੂਨੀਅਨ ਵੱਲੋਂ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਇਨਸਾਫ਼ ਪਾਰਟੀ ਨੂੰ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਵਿਸ਼ੇਸ ਤੌਰ ਤੇ ਪੁੱਜੇ ਅਤੇ ਪੱਲੇਦਾਰ ਯੂਨੀਅਨ ਵੱਲੋਂ ਮਾਨ ਨੂੰ ਸਿਰੋਪਾਓ ਬਖਸ਼ਿਸ਼ ਕਰ ਕੇ ਸਨਮਾਨ ਦਿੱਤਾ ਗਿਆ।ਇਸ ਮੌਕੇ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਇਨਸਾਫ ਪਾਰਟੀ ਸ਼ੁਰੂ ਤੋਂ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਲਈ ਸਮੇਂ ਦੀਆਂ ਸਰਕਾਰਾਂ ਨਾਲ ਟੱਕਰ ਲੈਂਦੀ ਰਹੀ ਹੈ ਅਤੇ ਲੋਕ ਇਨਸਾਫ ਪਾਰਟੀ ਪੰਜਾਬ ਦੀ ਇਕਲੌਤੀ ਅਜਿਹੀ ਪਾਰਟੀ ਹੈ ਜਿਸ ਨੇ ਸਭ ਤੋਂ ਪਹਿਲਾਂ ਕਿਸਾਨ ਅਤੇ ਖੇਤ ਮਜ਼ਦੂਰਾਂ ਦੇ ਹੱਕ ਵਿੱਚ 300 ਕਿਲੋਮੀਟਰ ਦੀ ਸਾਈਕਲ ਯਾਤਰਾ ਕਰਕੇ ਪੰਜਾਬ ਦੇ ਲੋਕਾਂ ਨੂੰ ਕੇਂਦਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਜਾਗਰੂਕ ਕੀਤਾ ਸੀ ਅਤੇ ਸਮੇਂ-ਸਮੇਂ ਤੇ ਸੂਬਾ ਤੇ ਕੇਂਦਰ ਸਰਕਾਰਾਂ ਵੱਲੋਂ ਲਏ ਜਾ ਰਹੇ ਨਾਦਰਸ਼ਾਹੀ ਫ਼ੈਸਲਿਆਂ ਦੇ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਜ਼ਮੀਨੀ ਪੱਧਰ ਤੇ ਹਿੱਕ ਡਾਹ ਕੇ ਲੜਦੀ ਰਹੀ ਹੈ ਅਤੇ ਲੜਦੀ ਰਹੇਗੀ।
ਉਨ੍ਹਾਂ ਪਾਰਟੀ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਉੱਪਰ ਇੱਕ ਔਰਤ ਵੱਲੋਂ ਲਗਾਏ ਗਏ ਝੂਠੇ ਬਲਾਤਕਾਰ ਦੇ ਇਲਜ਼ਾਮਾਂ ਬਾਰੇ ਬੋਲਦਿਆਂ ਕਿਹਾ ਕਿ ਪਹਿਲਾਂ ਵੀ ਅਨੇਕਾਂ ਹੀ ਝੂਠੇ ਪਰਚੇ ਅਤੇ ਇਲਜ਼ਾਮ ਵਿਧਾਇਕ ਬੈਂਸ ਉਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਲਗਾਏ ਜਾਂਦੇ ਰਹੇ ਹਨ ਪਰ ਹਰ ਵਾਰ ਵਿਧਾਇਕ ਬੈਂਸ ਨੂੰ ਮਾਣਯੋਗ ਅਦਾਲਤਾਂ ਨੇ ਹਰ ਮਸਲੇ ਵਿੱਚੋਂ ਬਾਇੱਜ਼ਤ ਬਰੀ ਕੀਤਾ ਹੈ। ਉਨ੍ਹਾਂ ਅਖੀਰ ਵਿੱਚ ਬੋਲਦਿਆਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਅਤੇ ਲੀਡਰ ਆਪਣੇ-ਆਪਣੇ ਹਲਕਿਆਂ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਸਰਗਰਮ ਹੈ ਅਤੇ ਪਾਰਟੀ ਪੂਰੀ ਚੜ੍ਹਦੀ ਕਲਾ ਵਿੱਚ ਹੈ ਅਤੇ ਪੰਜਾਬ ਦੇ ਲੋਕ ਇਨ੍ਹਾਂ ਝੂਠੇ ਇਲਜ਼ਾਮਾਂ ਬਾਰੇ ਭਲੀ ਭਾਂਤ-ਜਾਣੂ ਹਨ ਤੇ ਸਮਾਂ ਆਉਣ ਤੇ ਸੂਬੇ ਦੇ ਲੋਕ ਆਪਣੀ ਵੋਟ ਦੀ ਤਾਕਤ ਨਾਲ ਇਨ੍ਹਾਂ ਗੰਦੀ ਰਾਜਨੀਤੀ ਕਰਨ ਵਾਲੇ ਲੋਕਾਂ ਨੂੰ ਮੂਧੇ ਮੂੰਹ ਸੁੱਟਣਗੇ।


   
  
  ਮਨੋਰੰਜਨ


  LATEST UPDATES











  Advertisements