View Details << Back

ਲਿਪ ਸ਼ਹਿਰ ਤੋ ਬਾਹਰ ਨਹੀ ਜਾਣ ਦੇਵੇਗੀ ਤਹਿਸੀਲ ਕੰਪਲੈਕਸ :ਮਾਨ
ਕੰਪਲੈਕਸ ਨੂੰ ਬਾਹਰ ਜਾਣ ਤੋ ਰੋਕਣ ਲਈ ਜਲਦ ਸੂਬੇ ਦੇ ਮੁੱਖ ਮੰਤਰੀ ਨੂੰ ਮਿਲਾਗੇ :ਤਲਵਿੰਦਰ ਮਾਨ

ਭਵਾਨੀਗਰ (ਗੁਰਵਿੰਦਰ ਸਿੰਘ) ਕਈ ਮਹੀਨਿਆਂ ਤੋਂ ਭਵਾਨੀਗਡ਼੍ਹ ਸ਼ਹਿਰ ਦੇ ਤਹਿਸੀਲ ਕੰਪਲੈਕਸ ਨੂੰ ਸ਼ਹਿਰ ਵਿੱਚੋਂ ਬਦਲ ਕੇ ਸ਼ਹਿਰ ਤੋਂ ਕਈ ਕਿਲੋਮੀਟਰ ਦੂਰ ਬਾਲਦ ਕੋਠੀ (ਜੋ ਕਿ ਅੱਜ ਤੋਂ ਕੁਝ ਸਮਾਂ ਪਹਿਲਾਂ ਤੱਕ ਇੱਕ ਅਲੱਗ ਪਿੰਡ ਸੀ) ਵਿਖੇ ਲਿਜਾਣ ਸਬੰਧੀ ਕਾਂਗਰਸ ਨੂੰ ਛੱਡਕੇ ਲਗਭਗ ਸਾਰੀਆਂ ਰਾਜਨੀਤਿਕ ਪਾਰਟੀਆਂ ਤੇ ਸ਼ਹਿਰ ਦੇ ਆਮ ਲੋਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ ਪਰ ਇਸਦੇ ਬਾਵਜੂਦ ਵੀ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਇਸ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਸੀ ਅਤੇ ਹੁਣ ਜਿਥੇ ਸਾਰੀਆਂ ਰਾਜਨੀਤਿਕ ਪਾਰਟੀਆਂ ਇਲਾਕੇ ਦੇ ਆਮ ਲੋਕਾਂ ਨਾਲ ਜੁੜੇ ਇਸ ਮੁੱਦੇ ਉੱਪਰ ਬਿਲਕੁਲ ਚੁੱਪ ਹਨ। ਉੱਥੇ ਹੀ ਹੁਣ ਲੋਕ ਇਨਸਾਫ ਪਾਰਟੀ ਵੱਲੋਂ ਇਸ ਮੁੱਦੇ ਦਾ ਪੱਕਾ ਹੱਲ ਕੱਢਣ ਅਤੇ ਬਾਲਦ ਕੋਠੀ ਵਿਖੇ ਸ਼ੁਰੂ ਹੋਣ ਜਾ ਰਹੀ ਤਹਿਸੀਲ ਕੰਪਲੈਕਸ ਦੀ ਉਸਾਰੀ ਨੂੰ ਰੁਕਵਾਉਣ ਵਾਸਤੇ ਅਤੇ ਪੁਰਾਣੇ ਤਹਿਸੀਲ ਕੰਪਲੈਕਸ ਦੀ ਜਗ੍ਹਾ ਤੇ ਹੀ ਨਵਾਂ ਅਤੇ ਆਧੁਨਿਕ ਸਹੂਲਤਾਂ ਵਾਲਾ ਤਹਿਸੀਲ ਕੰਪਲੈਕਸ ਉਸਾਰੇ ਜਾਣ ਸਬੰਧੀ ਜਲਦੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਇਸ ਤੋਂ ਜਾਣੂ ਕਰਵਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸਭ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਵੱਲੋਂ ਹੀ ਮੁੱਖ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਭੇਜਿਆ ਗਿਆ ਸੀ ਅਤੇ ਇਸ ਮੁੱਦੇ ਨੂੰ ਸਭ ਤੋਂ ਪਹਿਲਾਂ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਸੀ। ਲਗਪਗ ਚਾਰ-ਪੰਜ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਨਾ ਹੀ ਮੁੱਖ ਮੰਤਰੀ ਅਤੇ ਨਾ ਹੀ ਮੁੱਖ ਮੰਤਰੀ ਦੇ ਦਫਤਰ ਵੱਲੋਂ ਇਸ ਉੱਪਰ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਮਾਨ ਨੇ ਅਖ਼ੀਰ ਵਿੱਚ ਬੋਲਦਿਆਂ ਕਿਹਾ ਕਿ ਜਲਦ ਹੀ ਲੋਕ ਇਨਸਾਫ ਪਾਰਟੀ ਦਾ ਇੱਕ ਵਫ਼ਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਇਸ ਸਾਰੇ ਮਸਲੇ ਤੋਂ ਜਾਣੂ ਕਰਵਾਏਗਾ ਤਾਂ ਜੋ ਇਲਾਕੇ ਦੇ ਲੋਕਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਮੰਗਲ ਸ਼ਰਮਾ, ਰਾਜਨ ਕੌਸ਼ਲ, ਰੁਪਿੰਦਰ ਸਿੰਘ, ਮੁਨੀਸ਼ ਕੁਮਾਰ, ਅਜੀਤ ਸਿੰਘ ਆਦਿ ਹਾਜ਼ਰ ਸਨ।

   
  
  ਮਨੋਰੰਜਨ


  LATEST UPDATES











  Advertisements