View Details << Back

ਸ਼੍ਰੋਮਣੀ ਅਕਾਲੀ ਦਲ ਵੱਲੋਂ ਗਰਗ ਦੀ ਅਗਵਾਈ ਚ ਨਵੀਆਂ ਨਿਯੁਕਤੀਆਂ
ਬਿਕਰਮਜੀਤ ਸਿੰਘ ਜੱਸੀ ਅੇਸ ਸੀ ਵਿੰਗ ਦੇ ਜਿਲਾ ਮੀਤ ਪ੍ਰਧਾਨ ਨਿਯੁਕਤ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਵਿੱਚ ਦਲ ਦੇ ਅੇਸ ਸੀ ਵਿੰਗ ਦੀਆਂ ਨਿਯੁਕਤੀਆ ਕੀਤੀਆਂ ਗਈਆਂ ਜਿਸ ਵਿੱਚ ਬਿਕਰਮਜੀਤ ਸਿੰਘ ਜੱਸੀ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਐੱਸ.ਸੀ ਵਿੰਗ ਦਾ ਨਿਯੁਕਤੀ ਪੱਤਰ ਸੋਪਿਆ।ਇਸ ਮੌਕੇ ਉਨ੍ਹਾਂ ਨਾਲ ਨਿਰਮਲ ਸਿੰਘ ਭੜੋ ਜਿਲਾ ਪ੍ਰਧਾਨ ਐਸ.ਸੀ ਵਿੰਗ ਨੇ ਕਿਹਾ ਕਿ ਪਾਰਟੀ ਦੀ ਪਕੜ ਨੂੰ ਹੋਰ ਮਜ਼ਬੂਤ ਕਰਨ ਲਈ ਅਤੇ ਐੱਸ.ਸੀ ਵਰਗ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਪਾਰਟੀ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਪਾਰਟੀ ਵਿੱਚ ਵੱਧ ਚੜ੍ਹ ਕੇ ਕੰਮ ਕਰ ਰਹੇ ਬਿਕਰਮ ਸਿੰਘ ਨੂੰ ਜ਼ਿਲ੍ਹਾ ਸੰਗਰੂਰ ਦਾ ਅਹੁਦਾ ਸੌਂਪਿਆ ਅਤੇ ਹੋਰ ਵੀ ਵੱਖ-ਵੱਖ ਨਿਯੁਕਤੀਆਂ ਕੀਤੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਬਿਕਰਮ ਸਿੰਘ ਮੀਤ ਪ੍ਰਧਾਨ ਐੱਸ .ਸੀ ਵਿੰਗ ਜ਼ਿਲ੍ਹਾ ਸੰਗਰੂਰ ਨੇ ਪਾਰਟੀ ਹਾਈ ਕਮਾਂਡ ਅਤੇ ਬਾਬੂ ਪ੍ਰਕਾਸ਼ ਚੰਦ ਗਰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਲਗਾਈ ਡਿਊਟੀ ਤੇ ਵੱਧ ਚਡ਼੍ਹ ਕੇ ਕੰਮ ਕਰਨਗੇ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਬਣਦਾ ਯੋਗਦਾਨ ਪਾਓੁਣਗੇ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ ਓੁਹਨਾ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਹਮੇਸ਼ਾ ਹੀ ਇਮਾਨਦਾਰ ਮਿਹਨਤੀ ਅਤੇ ਹੋਰਾਂ ਵਰਕਰਾਂ ਅਤੇ ਆਗੂਆਂ ਦਾ ਸਨਮਾਨ ਕਰਦੀਂ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਖ ਵੱਖ ਨਿਯੁਕਤੀਆਂ ਕੀਤੀਆਂ ਜਾਣਗੀਆਂ।

   
  
  ਮਨੋਰੰਜਨ


  LATEST UPDATES











  Advertisements