View Details << Back

ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ
ਜਿਸ ਅਧਿਆਪਕ ਦੇ ਪੜਾਉਣ ਦੀ ਬੱਚੇ ਤਾਰੀਫ਼ ਕਰਨ ਉਸ ਨੂੰ ਚੰਗੇ ਅਧਿਆਪਕ ਵਜੋਂ ਮਾਨਤਾ ਦਿੱਤੀ ਜਾਂਦੀ ਹੈ:ਜਗਜੀਤ ਸਿੰਘ ਧੂਰੀ

ਭਵਾਨੀਗੜ੍ (ਗੁਰਵਿੰਦਰ ਸਿੰਘ):-ਸਥਾਨਕ ਹੈਰੀਟੇਜ ਪਬਲਿਕ ਸਕੂਲ ਵਿੱਚ ਭਾਰਤ ਦੇ ਪੂਰਵ ਰਾਸ਼ਟਰਪਤੀ ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਦੇ ਮੌਕੇ ਤੇ ਅਧਿਆਪਕ ਦਿਵਸ ਮਨਾਇਆ ਗਿਆ ਇਸ ਮੌਕੇ ਤੇ ਮਾਡਰਨ ਗਰੁੱਪ ਆਫ਼ ਇੰਸਟੀਚਿਊਟ ਦੇ ਡਾਇਰੈਕਟਰ ਤੇ ਫਾਊਂਡਰ ਸਰਦਾਰ ਜਗਜੀਤ ਸਿੰਘ ਧੂਰੀ ਜੀ ਨੇ ਬਤੌਰ ਮੁੱਖ ਮਹਿਮਾਨ ਦੀ ਭੂਮਿਕਾ ਨਿਭਾਈ ਸਰਦਾਰ ਜਗਜੀਤ ਸਿੰਘ ਅਧਿਆਪਕ, ਵਿਦਵਾਨ ਅਤੇ ਉਨ੍ਹਾਂ ਦੁਆਰਾ ਚਲਾਈਆਂ ਜਾਣ ਵਾਲੀਆਂ ਸਾਰੀਆਂ ਸੰਸਥਾਵਾਂ ਦੇ ਪ੍ਰੇਰਣਾ ਸਰੋਤ ਬਣੇ ਹੋਏ ਹਨ। ਉਨ੍ਹਾਂ ਨੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇੱਕ ਚੰਗੇ ਅਧਿਆਪਕ ਨੂੰ ਆਪਣੇ ਵਿਸ਼ੇ ਵਿਚ ਵਿਦਿਆਰਥੀਆਂ ਦੀ ਦਿਲਚਸਪੀ ਪੈਦਾ ਕਰਨ ਦੇ ਤਰੀਕਿਆਂ ਦਾ ਗਿਆਨ ਹੋਣ ਦੇ ਨਾਲ ਆਪਣੇ ਵਿਸ਼ੇ ਦਾ ਮਾਹਿਰ ਅਤੇ ਵਿਸ਼ੇ ਸੰਬੰਧੀ ਹਰ ਨਵੀਨ ਗਿਆਨ ਤੋਂ ਜਾਣੂ ਹੋਣਾ ਅਤਿਅੰਤ ਜ਼ਰੂਰੀ ਹੈ ।ਅਧਿਆਪਕ ਇਕ ਦੀਵੇ ਦੀ ਤਰ੍ਹਾਂ ਹੈ, ਕਿਉਂਕਿ ਕੋਈ ਵੀ ਦੀਵਾ ਆਪ ਬਲਣ ਤੋਂ ਬਿਨਾਂ ਦੂਜੇ ਦੀਵੇ ਨੂੰ ਰੌਸ਼ਨ ਨਹੀਂ ਕਰ ਸਕਦਾ । ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਤੇ ਅਧਿਆਪਕ ਦਾ ਗਿਆਨ ਤੇ ਪਿਆਰ ਦਾ ਨੇੜਲਾ ਰਿਸ਼ਤਾ ਹੁੰਦਾ ਹੈ ।ਜਿਸ ਅਧਿਆਪਕ ਦੇ ਪੜਾਉਣ ਦੀ ਬੱਚੇ ਤਾਰੀਫ਼ ਕਰਨ ਉਸ ਨੂੰ ਚੰਗੇ ਅਧਿਆਪਕ ਵਜੋਂ ਮਾਨਤਾ ਦਿੱਤੀ ਜਾਂਦੀ ਹੈ ,ਇਸ ਲਈ ਹਰ ਅਧਿਆਪਕ ਨੂੰ ਆਪਣੇ ਆਪ ਉੱਪਰ ਮਾਣ ਹੋਣਾ ਚਾਹੀਦਾ ਹੈ ਉਹ ਇਕ ਚੰਗਾ ਅਧਿਆਪਕ ਹੈ ।ਉਨ੍ਹਾਂ ਨੇ ਆਪਣੇ ਜੀਵਨ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖੱਟੀਆਂ-ਮਿੱਠੀਆਂ ਯਾਦਾਂ ਸਾਂਝੀਆਂ ਕਰਦੇ ਹੋਏ ਅਧਿਆਪਕਾਂ ਨੂੰ ਆਉਣ ਵਾਲੇ ਭਵਿੱਖ ਦੀਆਂ ਚੁਣੌਤੀਆਂ ਲਈ ਆਪਣੇ ਆਪ ਨੂੰ ਤਿਆਰ ਹੋਣ ਲਈ ਕਿਹਾ। ਉਹਨਾਂ ਦੇ ਸਿੱਖਿਅਕ ਵਿਚਾਰਾਂ ਨੂੰ ਸੁਣ ਕੇ ਅਧਿਆਪਕ ਮੰਤਰ ਮੁਗਧ ਹੋ ਗਏ। ਸਕੂਲ ਪ੍ਰਬੰਧਕ ਅਤੇ ਪ੍ਰਿੰਸੀਪਲ ਸ੍ਰੀਮਤੀ ਮੀਨੂ ਸੂਦ ਜੀ ਨੇ ਮਹਿਮਾਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੁਆਰਾ ਦਿੱਤੀ ਮਹੱਤਵਪੂਰਨ ਜਾਣਕਾਰੀ ਅਧਿਆਪਕਾਂ ਦੇ ਸੋਚਣ ਦੇ ਅੰਦਾਜ਼ ਨੂੰ ਬਦਲ ਦੇਵੇਗੀ। ਉਹਨਾਂ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਅਜਿਹੇ ਸ਼ਿਲਪਕਾਰ ਹਨ ਜੋ ਬਿਨਾਂ ਖ਼ੁਦਗਰਜ਼ੀ ਦੇ ਸਮਾਜ ਨੂੰ ਤਰਾਸ਼ਦੇ ਹਨ। ਅਸੀਂ ਅਧਿਆਪਕਾਂ ਦਾ ਸਨਮਾਨ ਕਰਦੇ ਹਾਂ ਜਿਹੜੇ ਨਿਰੰਤਰ ਗਿਆਨ ਦਾ ਦੀਪਕ ਜਲਾਉਂਦੇ ਹਨ ਅਤੇ ਵਿਦਿਆਰਥੀਆਂ ਦੇ ਜੀਵਨੀ ਨੂੰ ਇਕ ਨਵੀਂ ਦਿਸ਼ਾ ਦਿੰਦੇ ਹਨ।


   
  
  ਮਨੋਰੰਜਨ


  LATEST UPDATES











  Advertisements