View Details << Back

ਸਿੱਖਿਆ ਮੰਤਰੀ ਪੰਜਾਬ ਦਾ ਵੱਡਾ ਐਲਾਨ; ਜਲਦ ਦਿੱਤੀਆਂ ਜਾਣਗੀਆਂ 18,900 ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀਆਂ

ਮਾਲਵਾ ਬਿਊਰੋ, ਚੰਡੀਗੜ੍ਹ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਵਿੱਚ 14,500 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਅੱਜ ਸੌਂਪੇ ਗਏ ਨਿਯੁਕਤੀ ਪੱਤਰਾਂ ਤੋਂ ਇਲਾਵਾ 18,900 ਹੋਰ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਜਿਹੜੀ ਜਲਦ ਮੁਕੰਮਲ ਕਰਕੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।
ਉਨ੍ਹਾਂ ਅਧਿਆਪਕ ਯੂਨੀਅਨਾਂ ਦੀਆਂ ਮੰਗਾਂ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਮਾਮਲੇ ਹੱਲ ਹੋ ਸਕਦੇ ਹਨ, ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ।
ਇਸ ਤੋਂ ਪਹਿਲਾਂ ਸਿੱਖਿਆ ਸਕੱਤਰ ਅਜੋਏ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਸ.ਐਸ.ਬੋਰਡ ਵੱਲੋਂ ਪਾਰਦਰਸ਼ੀ ਤਰੀਕੇ ਨਾਲ ਨਿਰੋਲ ਮੈਰਿਟ ਦੇ ਆਧਾਰ ਉਤੇ ਭਰਤੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਦਾ ਵਿਦਿਆਰਥੀ ਜੀਵਨ ਵਿੱਚ ਬਹੁਤ ਵੱਡਾ ਯੋਗਦਾਨ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਇਹ ਭਰਤੀ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ, ਸਿੱਖਿਆ ਹਾਸਲ ਕਰਨ ਦੇ ਤਰੀਕਿਆਂ ਵਿੱਚ ਹੋਰ ਉਸਾਰੂ ਸੁਧਾਰ ਲਿਆਉਣ ਅਤੇ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਵਿੱਚ ਮੀਲ ਪੱਥਰ ਸਾਬਤ ਹੋਵੇਗੀ।


   
  
  ਮਨੋਰੰਜਨ


  LATEST UPDATES











  Advertisements