View Details << Back

ਧਨਮਿੰਦਰ ਸਿੰਘ ਭੱਟੀਵਾਲ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਢੀਂਡਸਾ ਨੇ ਧਨਮਿੰਦਰ ਭੱਟੀਵਾਲ ਅਤੇ ਸੰਜੂਮਾ ਦਾ ਕੀਤਾ ਸਨਮਾਨ

ਭਵਾਨੀਗੜ੍ਹ 19 ਅਕਤੂਬਰ (ਗੁਰਵਿੰਦਰ ਸਿੰਘ) ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਯੂਥ ਵਿੰਗ ਦੇ ਸੂਬੇ ਦੇ ਨਵ ਨਿਯੁਕਤ  ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰ ਧਨਮਿੰਦਰ ਸਿੰਘ ਭੱਟੀਵਾਲ ਖੁਰਦ ਸੀਨੀਅਰ ਮੀਤ ਪ੍ਰਧਾਨ ਅਤੇ ਅਜੇ ਪ੍ਰਤਾਪ ਸਿੰਘ ਸੰਜੂਮਾ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਯੂਥ ਵਿੰਗ ਦੇ ਮੀਤ ਪ੍ਰਧਾਨ ਬਣਨ ਤੇ ਵਧਾਈਆਂ ਦਿੰਦੇ ਹੋਏ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਲਗਾਤਾਰ ਅਹੁਦੇ ਦਿੱਤੇ ਜਾ ਰਹੇ ਹਨ ਅਤੇ ਪਾਰਟੀ ਲਈ ਮਿਹਨਤ ਕਰਨ ਵਾਲੇ ਆਗੂਆਂ ਨੂੰ ਪਾਰਟੀ ਵੱਲੋਂ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਨਵ ਨਿਯੁਕਤ ਅਹੁਦੇਦਾਰ ਧਨਮਿੰਦਰ ਸਿੰਘ ਭੱਟੀਵਾਲ ਅਤੇ ਸੰਜੂਮਾ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਅਤੇ ਸਖ਼ਤ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਗੁਰਤੇਜ ਸਿੰਘ ਝਨੇੜੀ ਸੂਬਾ ਮੀਤ ਪ੍ਰਧਾਨ, ਹਰਕੇਵਲ ਸਿੰਘ ਸੰਜੂਮਾ, ਹਰਦੇਵ ਸਿੰਘ ਰੌਗਲਾ, ਮਲਕੀਤ ਸਿੰਘ ਚੰਗਾਲ ਮੈਬਰ ਐਸਜੀਪੀਸੀ, ਜਗਦੀਸ਼ ਸਿੰਘ ਬਲਿਆਲ, ਕੁਲਵਿੰਦਰ ਭੱਟੀਵਾਲ, ਰਾਮ ਸਿੰਘ ਮੱਟਰਾਂ, ਕੇਵਲ ਸਿੰਘ ਜਲਾਣ ਹੋਰ ਆਗੂ ਹਾਜ਼ਰ ਸਨ।

   
  
  ਮਨੋਰੰਜਨ


  LATEST UPDATES











  Advertisements