View Details << Back

ਪੰਜਾਬ ਵਾਸੀਆਂ ਲਈ ਅਹਿਮ ਖ਼ਬਰ: ਸ਼ਾਮ 5 ਵਜੇ ਤੋਂ ਬਾਅਦ ਨਹੀਂ ਮਿਲਿਆ ਕਰੇਗਾ ਪੈਟਰੋਲ-ਡੀਜ਼ਲ, ਹੋ ਗਿਆ ਵੱਡਾ ਫੈਸਲਾ

ਪੰਜਾਬ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦੀ ਬੈਠਕ ‘ਚ ਫੈਸਲਾ
ਮਾਲਵਾ ਬਿਊਰੋ, ਲੁਧਿਆਣਾ:
ਅਗਲੇ 15 ਦਿਨ ਪੰਜਾਬ ਦੇ ਲੋਕਾਂ ਲਈ ਔਖੇ ਹੋ ਸਕਦੇ ਹਨ। ਹੁਣ ਸ਼ਾਮ 5 ਵਜੇ ਤੋਂ ਬਾਅਦ ਲੋਕਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ। ਪੈਟਰੋਲ ਪੰਪ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਖੁੱਲ੍ਹੇ ਰਹਿਣਗੇ। ਇਹ ਫੈਸਲਾ ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਲਿਆ ਗਿਆ ਹੈ।
ਇਹ ਐਲਾਨ ਅੱਜ ਐਤਵਾਰ ਨੂੰ ਲੁਧਿਆਣਾ ਵਿੱਚ ਡੀਲਰਾਂ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ। ਇਸ ਮੀਟਿੰਗ ਵਿੱਚ ਜਲੰਧਰ, ਪਟਿਆਲਾ, ਫਤਿਹਗੜ੍ਹ ਸਾਹਿਬ, ਰੋਪੜ, ਮੋਹਾਲੀ, ਹੁਸ਼ਿਆਰਪੁਰ, ਮੋਗਾ ਸਮੇਤ ਲਗਭਗ 50 ਪੈਟਰੋਲ ਪੰਪ ਮਾਲਕਾਂ ਨੇ ਹਿੱਸਾ ਲਿਆ। ਜਿਸ ਵਿੱਚ ਐਸੋਸੀਏਸ਼ਨ ਦੇ ਮਨਜੀਤ ਸਿੰਘ, ਅਸ਼ੋਕ ਸਚਦੇਵਾ, ਮੌਂਟੀ ਸਹਿਗਲ ਵੀ ਮੌਜੂਦ ਸਨ।
ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਦੁਆਬਾ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਨਾਲ ਉਨ੍ਹਾਂ ਦੀ ਇਨਪੁਟ ਲਾਗਤ ਵਧ ਰਹੀ ਹੈ। ਇਸ ਦੇ ਮੁਕਾਬਲੇ, ਉਨ੍ਹਾਂ ਦੇ ਕਮਿਸ਼ਨ ਵਿੱਚ ਕੋਈ ਵਾਧਾ ਨਹੀਂ ਹੋਇਆ।ਪਿਛਲੇ 5 ਸਾਲਾਂ ਵਿੱਚ ਲਾਗਤ ਦੁੱਗਣੀ ਹੋ ਗਈ ਹੈ।

ਇਸ ਸਬੰਧੀ ਸਰਕਾਰ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਕੀਮਤਾਂ ਨੂੰ ਕੰਟਰੋਲ ਕਰਨ ਤੋਂ ਲੈ ਕੇ ਉਨ੍ਹਾਂ ਨੇ ਕਮਿਸ਼ਨ ਵਧਾਉਣ ਦੀ ਮੰਗ ਕੀਤੀ ਹੈ। ਇਸ ਦੇ ਬਾਵਜੂਦ ਕੋਈ ਫੈਸਲਾ ਨਹੀਂ ਲਿਆ ਗਿਆ।

ਐਸੋਸੀਏਸ਼ਨ ਮੁਤਾਬਕ ਪੈਟਰੋਲ ਪੰਪਾਂ ਨੂੰ 24 ਘੰਟੇ ਜਾਂ ਦੇਰ ਰਾਤ ਤੱਕ ਖੁੱਲ੍ਹਾ ਰੱਖਣ ਨਾਲ ਉਨ੍ਹਾਂ ਦੇ ਖਰਚੇ ਵਧ ਰਹੇ ਹਨ। ਕਮਾਈ ਇਸ ਤੋਂ ਘੱਟ ਹੈ। ਇਸ ਕਾਰਨ ਉਹ ਹੁਣ ਪੰਪ ਸਵੇਰੇ ਦੇਰ ਨਾਲ ਖੋਲ੍ਹਣਗੇ ਅਤੇ ਸ਼ਾਮ ਨੂੰ ਵੀ ਜਲਦੀ ਬੰਦ ਕਰਨਗੇ। ਇਸ ਨਾਲ ਉਨ੍ਹਾਂ ਨੂੰ ਥੋੜੀ ਰਾਹਤ ਮਿਲੇਗੀ।


   
  
  ਮਨੋਰੰਜਨ


  LATEST UPDATES











  Advertisements