View Details << Back

ਜਪਹਰ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਏ ਸਮਾਗਮ ਨੇ ਵਿਆਹ ਵਰਗਾ ਮਾਹੋਲ ਬਣਾਇਆ
ਸਿਲਾਈ ਸੈਂਟਰਾਂ ਦਾ ਆਮ ਮਹਿਲਾਵਾਂ ਨੂੰ ਮਿਲ ਰਿਹਾ ਵੱਡਾ ਫਾਇਦਾ : ਡਾ: ਗੁਨਿੰਦਰਜੀਤ ਜਵੰਧਾ

ਭਵਾਨੀਗੜ੍ਹ, 14 ਨਵੰਬਰ (ਗੁਰਵਿੰਦਰ ਸਿੰਘ) ਜਪਹਰ ਵੈਲਫੇਅਰ ਸੁਸਾਇਟੀ ਵੱਲੋਂ ਭਵਾਨੀਗੜ ਨੇੜਲੇ ਪਿੰਡ ਬਲਿਆਲ’ਚ ਕਰਵਾਇਆ ਗਿਆ ਸਮਾਗਮ ਇੱਕ ਵੱਡੇ ਇਕੱਠ ਦਾ ਰੂਪ ਧਾਰਨ ਕਰ ਗਿਆ। ਇਸ ਪ੍ਰੋਗਰਾਮ ਵਿੱਚ ਉਨਾਂ 30-32 ਪਿੰਡਾਂ ਦੀਆਂ ਔਰਤਾਂ ਨੇ ਸ਼ਮੂਲੀਅਤ ਕੀਤੀ ਜਿਨਾਂ ਪਿੰਡਾਂ ਵਿੱਚ ਜਪਹਰ ਵੈਲਫੇਅਰ ਸੁਸਾਇਟੀ ਦੇ ਮੁਫ਼ਤ ਸਿਲਾਈ ਸੈਂਟਰ ਚੱਲ ਰਹੇ ਹਨ। ਅੱਜ ਇਨਾਂ ਸੈਂਟਰਾਂ ਦੀਆਂ ਔਰਤਾਂ ਵਿਚਾਲੇ ਸਿਲਾਈ ਤੇ ਕਢਾਈ ਦੇ ਵੱਡੇ ਪੱਧਰ ਤੇ ਮੁਕਾਬਲੇ ਕਰਵਾਏ ਗਏ, ਜੇਤੂ ਰਹਿਣ ਵਾਲੀਆਂ ਔਰਤਾਂ ਨੂੰ ਸੁਸਾਇਟੀ ਵੱਲੋਂ ਵਿਸ਼ੇਸ਼ ਇਨਾਮ ਤਕਸੀਮ ਵੀ ਕੀਤੇ ਗਏ। ਇਸ ਸਮਾਗਮ ਦੇ ਮੁੱਖ ਮਹਿਮਾਨ ਜਪਹਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਡਾ: ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿੰਕੂ ਜਵੰਧਾ ਨੇ ਦੱਸਿਆ ਕਿ ਜਪਹਰ ਵੈਲਫੇਅਰ ਸੁਸਾਇਟੀ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਹਲਕਾ ਸੰਗਰੂਰ ਦੇ 32 ਦੇ ਕਰੀਬ ਪਿੰਡਾਂ ਵਿੱਚ ਸਿਲਾਈ ਕਢਾਈ ਦੇ ਮੁਫ਼ਤ ਸੈਂਟਰ ਚਲਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਅੱਜ ਅਸੀਂ ਮਹਿਲਾਵਾਂ ਦੇ ਮੁਕਾਬਲੇ ਕਰਵਾਏ ਹਨ ਜਿਨਾਂ ਨੂੰ ਮਾਹਿਰਾਂ ਵੱਲੋਂ ਇੱਕ ਪ੍ਰਾਜੈਕਟ ਦਿੱਤਾ ਗਿਆ ਅਤੇ ਮਹਿਲਾਵਾਂ ਵੱਲੋਂ ਕੀਤੇ ਗਏ ਕੰਮ ਨੂੰ ਪਰਖਿਆ ਗਿਆ ਅਤੇ ਇਸ ਤੋਂ ਬਾਅਦ ਉਨਾਂ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਲਈ ਇਨਾਮ ਦਿੱਤੇ ਗਏ। ਉਨਾਂ ਕਿਹਾ ਕਿ ਜਪਹਰ ਵੈਲਫੇਅਰ ਸੁਸਾਇਟੀ ਉਨਾਂ ਨੇ ਆਪਣੇ ਪਿਤਾ ਸਵ: ਹਾਕਮ ਸਿੰਘ ਜਵੰਧਾ ਦੀ ਯਾਦ ’ਚ ਬਣਾਈ ਹੈ। ਉਨਾਂ ਕਿਹਾ ਕਿ ਮੈਂ ਆਪਣੇ ਪਿਤਾ ਜੀ ਦੀ ਮੌਤ ਤੋਂ ਬਾਅਦ ਇਹ ਫੈਸਲਾ ਕਰ ਲਿਆ ਸੀ ਕਿ ਆਪਣੇ ਕਾਰੋਬਾਰ ਦੇ ਨਾਲ ਨਾਲ ਕੁਝ ਪੈਸਾ ਸਮਾਜ ਸੇਵੀ ਕੰਮਾਂ ਵਿੱਚ ਵੀ ਲਾਉਣਾ ਹੈ ਅਤੇ ਉਨਾਂ ਨੇ ਇਸ ਸੁਸਾਇਟੀ ਦਾ ਗਠਨ ਕਰ ਲਿਆ ਗਿਆ ਅਤੇ ਪਿਛਲੇ ਕਈ ਮਹੀਨਿਆਂ ਤੋਂ ਅਸੀਂ ਲੋਕ ਸੇਵਾ ਦੇ ਕੰਮਾਂ ਵਿੱਚ ਲੱਗੇ ਹੋਏ ਹਾਂ। ਉਨਾਂ ਇਹ ਕਿ ਸੁਸਾਇਟੀ ਵੱਲੋਂ ਖੋਲੇ ਗਏ ਇਨਾਂ ਸੈਂਟਰਾਂ ਦਾ ਮਹਿਲਾਵਾਂ ਨੂੰ ਵੱਡਾ ਫਾਇਦਾ ਮਿਲ ਰਿਹਾ ਹੈ। ਇਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਆਈ ਮੰਗਵਾਲ ਪਿੰਡ ਦੀ ਪਰਮਜੀਤ ਕੌਰ ਨੇ ਦੱਸਿਆ ਕਿ ਮਿੰਕੂ ਜਵੰਧਾ ਦੀ ਸੁਸਾਇਟੀ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਉਨਾਂ ਦੇ ਪਿੰਡ ਸਿਲਾਈ ਸੈਂਟਰ ਚਲਾਇਆ ਜਾ ਰਿਹਾ ਹੈ ਅਤੇ ਹੁਣ ਅਸੀਂ ਕੰਮ ਸਿੱਖਣ ਤੋਂ ਬਾਅਦ ਮੁਕਾਬਲਿਆਂ ਵਿੱਚ ਹਿੱਸਾ ਲੈਣ ਆਈਆਂ ਹਾਂ। ਉਨਾਂ ਕਿਹਾ ਕਿ ਇਨਾਂ ਸੈਂਟਰਾਂ ਨੇ ਵੱਡੀ ਗਿਣਤੀ ਮਹਿਲਾਵਾਂ ਨੂੰ ਸਵੈ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ ਅਤੇ ਵੱਡੀ ਗਿਣਤੀ ਘਰਾਂ ਨੂੰ ਇਸ ਦਾ ਫਾਇਦਾ ਹੋ ਰਿਹਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਸਾਇਟੀ ਦੇ ਵੱਡੀ ਗਿਣਤੀ ਮੈਂਬਰ ਤੇ ਹੋਰ ਪਤਵੰਤ ਮੌਜ਼ੂਦ ਸਨ।

   
  
  ਮਨੋਰੰਜਨ


  LATEST UPDATES











  Advertisements