View Details << Back

ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਪੱਤਰਕਾਰਾਂ ਨੂੰ ਮੰਗਾਂ ਮੰਨਣ ਦਾ ਭਰੋਸਾ

ਚੰਡੀਗੜ੍ਹ,20ਨਵੰਬਰ: ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦਾ ਵਫ਼ਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਜੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਦੀਆਂ ਮੰਗਾਂ ਸਬੰਧੀ ਮਿਲਿਆ ਤੇ ਮੁੱਖ ਮੰਤਰੀ ਨੇ ਪੱਤਰਕਾਰਾਂ ਦੀਆਂ ਮੰਗਾਂ ਤੇ ਫੌਰੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।
ਵਫ਼ਦ ਨੇ ਸਾਰੇ ਐਕਰੀਡੀਟਿਡ ਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਮੁਫ਼ਤ ਬੱਸ ਪਾਸ, ਪੈਨਸ਼ਨ ਦੀ ਸਹੂਲਤ, ਪੱਤਰਕਾਰਾਂ ਲਈ ਵਿਸ਼ੇਸ਼ ਫੰਡ ਕਾਇਮ ਕਰਨ ਤੇ ਚੰਡੀਗੜ੍ਹ ਸਥਿਤ ਪੱਤਰਕਾਰਾਂ ਲਈ ਮਕਾਨਾਂ ਦਾ ਕੋਟਾ 15ਤੋਂ ਵਧਾ ਕੇ 50 ਕਰਨ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੀਡੀਆ ਦੀਆਂ ਮੰਗਾਂ ਵਾਜਬ ਹਨ ਤੇ ਇਨ੍ਹਾਂ ਬਾਰੇ ਜਲਦੀ ਕਾਰਵਾਈ ਕੀਤੀ ਜਾਵੇਗੀ।ਵਫ਼ਦ ਵਿਚ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੂਬਾ ਸਕੱਤਰ ਜੈ ਸਿੰਘ ਛਿੱਬਰ, ਚੰਡੀਗੜ੍ਹ ਯੂਨਿਟ ਦੇ ਜਨਰਲ ਸਕੱਤਰ ਬਿੰਦੂ ਸਿੰਘ, ਸਰਪ੍ਰਸਤ ਤਰਲੋਚਨ ਸਿੰਘ,ਸ੍ਰੀ ਨਿਰਮਲ ਮਾਨਸ਼ਾਹੀਆ ਆਦਿ ਹਾਜ਼ਰ ਸਨ।


   
  
  ਮਨੋਰੰਜਨ


  LATEST UPDATES











  Advertisements