View Details << Back

CM ਚੰਨੀ ਦਾ ਵਿਰੋਧ ਕਰ ਰਹੇ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ


ਪਟਿਆਲਾ:
ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਦੱਬ ਕੇ ਵਿਰੋਧ ਕੀਤਾ ਗਿਆ।

ਦਸਣਾ ਬਣਦਾ ਹੈ ਕਿ, ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੜਕਾਂ ਉਤੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵੱਲੋਂ ਅੱਜ ਮੁੱਖ ਮੰਤਰੀ ਚੰਨੀ ਦਾ ਵਿਰੋਧ ਕੀਤਾ ਗਿਆ।

ਜਦੋਂ ਹੀ ਨਾਅਰੇਬਾਜ਼ੀ ਕਰਦੇ ਹੋਏ ਬੇਰੁਜ਼ਗਾਰ ਅਧਿਆਪਕ ਅੱਗੇ ਵੱਧਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲਿਸ ਨੂੰ ਭਾਜੜ ਪੈ ਗਏ। ਮੌਕੇ ਉਤੇ ਤੈਨਾਤ ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਅੱਗੇ ਵੱਧਣ ਤੋਂ ਰੋਕਿਆ।

ਇਸ ਦੌਰਾਨ ਕਈ ਬੇਰੁਜ਼ਗਾਰ ਅਧਿਆਪਕ ਹੇਠਾਂ ਵੀ ਡਿੱਗ ਗਏ। ਦਸਣਾ ਬਣਦਾ ਹੈ ਕਿ, ਕੱਚੇ ਅਧਿਆਪਕ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਇਸ ਸੰਘਰਸ਼ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਦੇ ਲਾਠੀਚਾਰਜ ਦਾ ਵੀ ਸਾਹਮਣਾ ਕਰਨਾ ਪਿਆ।

ਸਰਕਾਰ ਨਾਲ ਹੋਈ ਬਹੁਤ ਵਾਰੀ ਹੋਈਆਂ ਮੀਟਿੰਗਾਂ ਵਿੱਚ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ। ਦੱਸ ਦਈਏ ਕਿ ਖ਼ਬਰ ਲਿਖੇ ਜਾਣ ਬੇਰੁਜਗਾਰਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਸੀ।


   
  
  ਮਨੋਰੰਜਨ


  LATEST UPDATES











  Advertisements