View Details << Back

ਮਹਾਰਾਣੀ ਪ੍ਰਨੀਤ ਕੌਰ ਦੀਆ ਵੱਧੀਆ ਮੁਸ਼ਕਿਲਾਂ, ਹਾਈਕਮਾਂਡ ਵੱਲੋਂ ਭੇਜਿਆ ਨੋਟਿਸ

ਜਲੰਧਰ-ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਮਹਾਰਾਣੀ ਪ੍ਰਨੀਤ ਕੌਰ ਨੂੰ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਹ ਨੋਟਿਸ ਉਨ੍ਹਾਂ ਨੂੰ ਇਸ ਲਈ ਜਾਰੀ ਕੀਤਾ ਗਿਆ ਤਾਂ ਜੋ ਸਪੱਸ਼ਟ ਹੋ ਕੇ ਮਹਾਰਾਣੀ ਪ੍ਰਨੀਤ ਕੌਰ ਕਾਂਗਰਸ ਦੇ ਨਾਲ ਹਨ ਜਾਂ ਫਿਰ ਕਾਂਗਰਸ ਛੱਢ ਚੁੱਕੇ ਆਪਣੇ ਪਤੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ। ਇਸ ਦੇ ਬਾਰੇ 'ਚ ਪਰਨੀਤ ਕੌਰ ਤੋਂ 7 ਦਿਨਾਂ 'ਚ ਜਵਾਬ ਮੰਗਿਆ ਹੈ।
ਮਹਾਰਾਣੀ ਪ੍ਰਨੀਤ ਕੌਰ ਨੂੰ ਨੋਟਿਸ ਜਾਰੀ ਕਰਦਿਆਂ ਇਸ ਗੱਲ ਦਾ ਜਵਾਬ ਮੰਗਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਪ੍ਰਨੀਤ ਕੌਰ ਕੈਪਟਨ ਦੇ ਪ੍ਰੋਗਰਾਮਾਂ 'ਚ ਸ਼ਾਮਲ ਹੋਏ ਸਨ ਜਿਸ ਕਾਰਨ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ 'ਚ ਕਿਹਾ ਗਿਆ ਹੈ ਕਿ ਤੁਸੀ ਵਿਰੋਧੀ ਪਾਰਟੀ ਗਤੀਵਿਧੀਆਂ 'ਚ ਸ਼ਾਮਲ ਹੋ ਰਹੇ ਹੋ ਜਿਸ ਦਾ ਕਾਂਗਰਸੀ ਵਰਕਰਾਂ ਅਤੇ ਆਗੂਆਂ ਵੱਲੋਂ ਸਖਤ ਇਤਰਾਜ਼ ਕੀਤਾ ਜਾ ਰਿਹਾ ਹੈ।


   
  
  ਮਨੋਰੰਜਨ


  LATEST UPDATES











  Advertisements