View Details << Back

ਕੱਚੇ ਮੁਲਾਜ਼ਮਾਂ ਹੋਣਗੇ ਸਸਪੈਂਡ, ਪੜ੍ਹੋ ਪੂਰਾ ਮਾਮਲਾ!

ਮਾਲਵਾ ਬਿਊਰੋ, ਚੰਡੀਗੜ੍ਹ–
ਕੱਚੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇੱਥੋਂ ਤੱਕ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵੀ ਵਿਰੋਧ ਦਾ ਸਾਹਮਣਾ ਸਹਿਣਾ ਪੈ ਰਿਹਾ ਹੈ। ਇਸੇ ਤਰ੍ਹਾਂ ਕੱਲ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਦਾ ਜਬਰਦਸਤ ਵਿਰੋਧ ਹੋਇਆ।

ਕੱਚੇ ਮੁਲਾਜਮਾਂ ਨੇ ਰੰਧਾਵੇ ਨੂੰ ਘੇਰ ਕੇ ਪੱਕੇ ਕਰਨ ਦੀ ਮੰਗ ਕੀਤੀ। ਪਰ ਇਸ ਦੌਰਾਨ ਰੰਧਾਵਾ ਪ੍ਰਦਰਸ਼ਨਕਾਰੀਆਂ ‘ਤੇ ਭੜਕ ਗਏ। ਇਸ ਮੌਕੇ ਗੁੱਸੇ ’ਚ ਭਰੇ ਪੀਤੇ ਡਿਪਟੀ ਸੀਐਮ ਰੰਧਾਵਾ ਨੇ ਕਿਹਾ ਕਿ ਜੇਕਰ ਜਾਣਾ ਹੈ ਜਾਓ, ਜੋ ਕਰਨਾ ਕਰ ਲਓ। ਭੜਕੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡਿਪਟੀ ਕਮਿਸ਼ਨਰ ਨੂੰ ਜੁਬਾਨੀ ਹੁਕਮ ਦਿੱਤੇ ਕਿ ਜਿਹੜੇ ਮੁਲਾਜਮ ਡਿਊਟੀ ਛੱਡ ਕੇ ਆਏ ਹਨ ਉਨ੍ਹਾਂ ਨੂੰ ਤੁਰੰਤ ਮੁਅੱਤਲ (Suspend) ਤਾ ਜਾਏ।

ਇਸ ਮੌਕੇ ਟਰਾਂਸਪੋਰਟ ਮੰਤਰੀ ਨੇ ਮੁਲਾਜਮਾਂ ਨੂੰ ਸ਼ਾਂਤ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਮੁਲਾਜਮ ਆਪਣੇ ਸਟੈਂਡ ‘ਤੇ ਅੜੇ ਰਹੇ। ਜਦੋਂਕਿ ਦੂਜੇ ਪਾਸੇ ਦੇਰ ਸ਼ਾਮ ਵੇਲੇ ਉਪ ਮੁੱਖ ਮੰਤਰੀ ਦਾ ਪੱਖ ਪੂਰਦਿਆ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸਰਕਾਰੀ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਆਂਗਨਵਾੜੀ ਵਰਕਰ ਯੂਨੀਅਨ ਦੇ ਨੁਮਾਇੰਦੇ, ਸਿਹਤ ਕਰਮਚਾਰੀ ਅਤੇ ਡੀ.ਸੀ.ਦਫਤਰ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੱਲ ਸੁਖਜਿੰਦਰ ਸਿੰਘ ਰੰਧਾਵਾ ਦੀ ਮੁਕਤਸਰ ਫੇਰੀ ਦੌਰਾਨ ਸਰਕਾਰ ਦੇ ਨਾਲ ਕੁਝ ਮੰਗਾਂ ਨੂੰ ਲੈ ਕੇ ਨਰਾਜਗੀ ਦਾ ਇਜਹਾਰ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਰੰਧਾਵਾ ਨੇ ਨਰਾਜ ਚੱਲ ਰਹੀਆਂ ਸਾਰੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੱਖਰੇ ਵੱਖਰੇ ਤੌਰ ਤੇ ਬੜੀ ਹੀ ਹਲੀਮੀ ਅਤੇ ਠਰੰਮੇ ਨਾਲ ਗੱਲਬਾਤ ਕਰਕੇ ਜਲਦ ਹੀ ਉਹਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

ਦਰਅਸਲ, ਮੁਕਤਸਰ ਵਿਖੇ ਡਿਪਟੀ ਸੀਐਮ ਰੰਧਾਵਾ ਪਹੁੰਚੇ ਸੀ। ਉਨ੍ਹਾਂ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਰਾਜਾ ਵੜਿੰਗ ਵੀ ਸੀ। ਜਿਵੇਂ ਹੀ ਰੰਧਾਵਾ ਦਾ ਕਾਫਲਾ ਡੀਸੀ ਦਫਤਰ ਮੁਕਤਸਰ ਵਿਖੇ ਪਹੁੰਚਿਆ ਤਾਂ ਐਨਐਚਐਮ ਮਲਟੀਪਰਪਸ ਵਰਕਰ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਰਮਚਾਰੀ ਕਾਲੇ ਝੰਡੇ ਲੈ ਕੇ ਪਹੁੰਚ ਗਏ ਅਤੇ ਵਿਰੋਧ ਕੀਤਾ।

ਪ੍ਰਦਰਸ਼ਨਕਾਰੀਆਂ ਦਾ ਵਿਰੋਧ ਦੇਖਦੇ ਹੋਏ ਸੁਖਜਿੰਦਰ ਰੰਧਾਵਾ ਆਪਣੀ ਗੱਡੀ ਤੋਂ ਉੱਤਰੇ ਅਤੇ ਪ੍ਰਦਰਸ਼ਨਕਾਰੀਆ ‘ਤੇ ਲਾਲ ਪੀਲੇ ਹੋ ਗਏ। ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੀ ਪ੍ਰਦਰਸ਼ਨ ਕਰ ਰਹੇ ਕੱਚੇ ਕਰਮਚਾਰੀਆਂ ‘ਤੇ ਭੜਕ ਗਏ।


   
  
  ਮਨੋਰੰਜਨ


  LATEST UPDATES











  Advertisements