View Details << Back

ਪੰਜਾਬ ‘ਚ ਕੋਰੋਨਾ ਦਾ ਕਹਿਰ ਜਾਰੀ, 3 ਹੋਰ ਲੋਕਾਂ ਦੀ ਮੌਤ

ਚੰਡੀਗੜ੍ਹ;

ਪੰਜਾਬ ਵਿੱਚ ਕਰੋਨਾਵਾਇਰਸ ਕਾਰਨ ਬੀਤੇ 24 ਘੰਟਿਆਂ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ ਜਿਸ ਨਾਲ ਕਰੋਨਾ ਮ੍ਰਿਤਕਾਂ ਦੀ ਗਿਣਤੀ 16602 ਹੋ ਗਈ ਹੈ।

ਸਿਹਤ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਕਰੋਨਾ ਦੇ 22 ਨਵੇਂ ਕੇਸ ਮਿਲੇ ਹਨ ਜਦਕਿ 22 ਜਣਿਆਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।
ਇਸ ਸਮੇਂ ਸੂਬੇ ਵਿੱਚ ਕਰੋਨਾ ਦੇ 325 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ ਕੱਲ ਹੁਸ਼ਿਆਰਪੁਰ, ਪਟਿਆਲਾ ਅਤੇ ਮੁਹਾਲੀ ’ਚ ਇੱਕ-ਇੱਕ ਜਣੇ ਦੀ ਮੌਤ ਹੋ ਗਈ ਹੈ।


   
  
  ਮਨੋਰੰਜਨ


  LATEST UPDATES











  Advertisements