View Details << Back

ਵੱਡੀ ਖਬਰ: ਪੰਜਾਬ ਚ ਅੱਜ 2 ਘੰਟਿਆਂ ਲਈ ਬੰਦ ਰਹਿਣਗੇ ਸਾਰੇ ਬਸ ਅੱਡੇ

ਲੁਧਿਆਣਾ (ਮਾਲਵਾ ਬਿਊਰੋ) - ਟ੍ਰਾਂਸਪੋਰਟ ਮੰਤਰੀ ਪੰਜਾਬ ਰਾਜਾ ਵੜਿੰਗ ਵੱਲੋਂ 22 ਨਵੰਬਰ ਨੂੰ ਟ੍ਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀ ਪਹਿਲੀ ਕੈਬਨਿਟ ਮੀਟਿੰਗ ਵਿਚ ਪੱਕਾ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਪਨਬਸ ਅਤੇ ਪੀ. ਆਰ. ਟੀ. ਸੀ. ਕੰਟ੍ਰੈਕਟ ਵਰਕਰ ਯੂਨੀਅਨ ਦੀ ਕਿਸੇ ਵੀ ਮੰਗ ਦਾ ਕੋਈ ਹੱਲ ਨਹੀਂ ਹੋਇਆ। ਮੰਗਾਂ ਦਾ ਹੱਲ ਨਾ ਨਿਕਲਣ ’ਤੇ ਪਨਬਸ ਅਤੇ ਪੀ. ਆਰ. ਟੀ. ਸੀ. ਮੁਲਾਜ਼ਮ ਸੰਘਰਸ਼ ਦਾ ਬਿਗੁਲ ਵਜਾਉਣ ਦੀ ਤਿਆਰੀ ’ਚ ਜੁਟ ਗਏ ਹਨ।
ਪਨਬਸ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਨਾਲ ਤਾਲਮੇਲ ਵਾਲੀ ਨੀਤੀ ਨਹੀਂ ਅਪਣਾ ਰਹੀ ਹੈ, ਜਦੋਂਕਿ ਟ੍ਰਾਂਸਪੋਰਟ ਮੰਤਰੀ ਨੇ ਵੀ ਭਰੋਸਾ ਦਿੱਤਾ ਸੀ ਪਰ ਸਾਰੇ ਝੂਠ ਬੋਲ ਕੇ ਸਮਾਂ ਲੰਘਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ। ਇਸ ਨਾਲ ਟ੍ਰਾਂਸਪੋਰਟ ਵਿਭਾਗ ਦੇ ਸਮੂਹ ਕੱਚੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ’ਤੇ 3 ਦਸੰਬਰ ਨੂੰ ਪੰਜਾਬ ਦੇ ਸਾਰੇ ਬੱਸ ਅੱਡੇ 2 ਘੰਟੇ ਲਈ ਬੰਦ ਕਰ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨਗੇ।
ਉਨ੍ਹਾਂ ਚਿਤਾਵਨੀ ਦਿੱਤੀ ਕਿ 7 ਦਸੰਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਦੇ ਸਾਰੇ ਡਿਪੂ, ਬੱਸ ਅੱਡੇ ਬੰਦ ਕਰ ਕੇ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਸਾਡੀਆਂ ਜਾਇਜ਼ ਮੰਗਾਂ ਵਿਚ 10 ਹਜ਼ਾਰ ਨਵੀਆਂ ਬੱਸਾਂ ਪਾਉਣਾ ਅਤੇ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦੀ ਸੀ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਾ ਮੰਨ ਕੇ ਆਪਣਾ ਪੱਲਾ ਝਾੜ ਰਹੀ ਹੈ ਪਰ ਯੂਨੀਅਨ ਨੇ ਹੁਣ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।


   
  
  ਮਨੋਰੰਜਨ


  LATEST UPDATES











  Advertisements