View Details << Back

ਪੰਜਾਬ ‘ਚ 23 ਦਸੰਬਰ ਤੋਂ ਚੋਣ ਜ਼ਾਬਤਾ ਅਤੇ 4 ਫਰਵਰੀ 2022 ਨੂੰ ਚੋਣਾਂ ਦਾ ਦਾਅਵਾ ਨਿਕਲਿਆ ਫਰਜ਼ੀ!

ਮਾਲਵਾ ਬਿਊਰੋ, ਚੰਡੀਗੜ–

“ਪੰਜਾਬ ਵਿੱਚ 23 ਦਸੰਬਰ ਤੋਂ ਚੋਣ ਜ਼ਾਬਤਾ ਲਾਗੂ, 4 ਫਰਵਰੀ ਨੂੰ ਚੋਣਾਂ” ਸਿਰਲੇਖ ਹੇਠ ਇੱਕ ਗੁਮਨਾਮ ਪੰਜਾਬੀ ਅਖਬਾਰ ਦੀ ਇੱਕ ਫਰਜ਼ੀ ਖਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਮੁੱਖ ਚੋਣ ਦਫਤਰ ਦੇ ਇਕ ਸੀਨੀਅਰ ਅਫਸਰ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਪਲੇਟਫਾਰਮਾਂ ‘ਤੇ ਫੈਲਾਈ ਜਾ ਰਹੀ ਇਸ ਖ਼ਬਰ ਦੀ ਜਾਂਚ ਕੀਤੀ ਹੈ ਅਤੇ ਇਸ ਨੂੰ ਪੂਰੀ ਤਰ੍ਹਾਂ ਬੇਬੁਨਿਆਦ (ਫਰਜ਼ੀ) ਅਤੇ ਮਨਘੜਤ ਪਾਇਆ ਹੈ।

ਬੁਲਾਰੇ ਨੇ ਸੂਬੇ ਦੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਭਵਿੱਖ ਵਿੱਚ ਸੋਸ਼ਲ ਮੀਡੀਆ ‘ਤੇ ਅਜਿਹਾ ਕੋਈ ਗੁੰਮਰਾਹਕੁੰਨ ਸੁਨੇਹਾ ਜਾਂ ਖ਼ਬਰ ਵਾਇਰਲ ਹੁੰਦੀ ਨਜ਼ਰ ਆਉਂਦੀ ਹੈ ਤਾਂ ਉਹ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਨੂੰ ਸੂਚਿਤ ਕਰਨ।

ਉਨ੍ਹਾਂ ਕਿਹਾ ਕਿ ਲੋਕ ਨਵੇਂ ਚੋਣ ਹੁਕਮਾਂ ਬਾਰੇ ਸਹੀ ਜਾਣਕਾਰੀ ਲੈਣ ਲਈ ਵਿਭਾਗ ਦੀ ਅਧਿਕਾਰਤ ਵੈੱਬਸਾਈਟ ceopunjab.gov.in ‘ਤੇ ਜਾ ਸਕਦੇ ਹਨ।


   
  
  ਮਨੋਰੰਜਨ


  LATEST UPDATES











  Advertisements