View Details << Back

ਵੱਡੀ ਖ਼ਬਰ: ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਕਾਂਗਰਸ ‘ਚ ਹੋਏ ਸ਼ਾਮਲ

ਮਾਨਸਾ :

ਬੀਤੇ ਕੱਲ੍ਹ ਅਸਤੀਫ਼ਾ ਦੇਣ ਵਾਲੇ ਆਮ ਆਦਮੀ ਪਾਰਟੀ ਦੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਬਕਾ ਵਿਧਾਇਕ ਮਾ. ਬਲਦੇਵ ਸਿੰਘ ਮਾਨਸਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰੈਲੀ ਦੌਰਾਨ ਕਾਂਗਰਸ ਵਿੱਚ ਸ਼ਾਮਿਲ ਹੋਏ।

ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਹਰ ਤਰ੍ਹਾਂ ਦਾ ਮਾਨ ਸਨਮਾਨ ਦੇਣ ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਆਉਣ ਤੇ ਜੀ ਆਇਆ ਆਖਿਆ।

ਜਿਕਰਯੋਗ ਹੈ ਕਿ ਸਾਬਕਾ ਵਿਧਾਇਕ ਮਾ. ਬਲਦੇਵ ਸਿੰਘ ਪਿਛਲੇ ਕੱਝ ਸਮੇਂ ਤੋਂ ਆਮ ਆਦਮੀ ਪਾਰਟੀ ਤੋਂ ਖਫਾ ਚੱਲੇ ਆ ਰਹੇ ਸਨ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਆਪਣੇ ਕੀਤੇ ਹੋਏ ਵਾਅਦਿਆਂ ਤੇ ਦਾਅਵਿਆਂ ਤੋਂ ਭੱਜ ਰਹੇ ਹਨ, ਜਿਸ ਕਾਰਨ ਵਿਧਾਇਕ ਨਿਰਾਸ਼ ਹੋ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਰਹੇ ਹਨ।


   
  
  ਮਨੋਰੰਜਨ


  LATEST UPDATES











  Advertisements