View Details << Back

ਕਿਸਾਨ ਅੰਦੋਲਨ ਦੀ ਵਾਪਸੀ: ਮਹਿੰਗੇ ਹੋਣਗੇ ਟੋਲ ਪਲਾਜ਼ਾ

ਜਲੰਧਰ :

ਤਿੰਨੋਂ ਖੇਤੀ ਕਾਨੂੰਨ ਵਾਪਸ ਹੋਣ ਤੋਂ ਬਾਅਦ ਕੁੰਡਲੀ ਤੇ ਸਿੰਘੂ ਬੈਰੀਅਰ ਤੋਂ ਵੱਡੀ ਗਿਣਤੀ ’ਚ ਕਿਸਾਨਾਂ ਦੇ ਜੱਥੇ ਪੰਜਾਬ ਪਰਤਣ ਲੱਗੇ ਹਨ। ਇਸ ਦੇ ਨਾਲ ਹੀ ਵੱਖ-ਵੱਖ ਟੋਲ ਪਲਾਜ਼ਾ ’ਤੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਾਰੇ ਟੋਲ ਪਲਾਜ਼ਾ 15 ਦਸੰਬਰ ਤੋਂ ਖੁੱਲ੍ਹ ਜਾਣਗੇ, ਜਿਨ੍ਹਾਂ ’ਚ ਵਧੀਆਂ ਹੋਈਆਂ ਦਰਾਂ ਲਾਗੂ ਹੋਣਗੀਆਂ। ਕਿਸਾਨ ਅੰਦੋਲਨ ਕਾਰਨ ਪੰਜਾਬ ’ਚ ਇਕ ਸਾਲ ਤੋਂ ਵੀ ਵੱਧ ਸਮੇਂ ਤੋਂ 23 ਟੋਲ ਪਲਾਜ਼ਾ ਬੰਦ ਹਨ। ਇੱਥੇ ਦਿਨ ਰਾਤ ਕਿਸਾਨਾਂ ਦਾ ਧਰਨਾਂ ਚੱਲ ਰਿਹਾ ਹੈ। ਦਿੱਲੀ-ਜਲੰਧਰ ਨੈਸ਼ਨਲ ਹਾਈਵੇ ’ਤੇ ਲੁਧਿਆਣਾ ਦੇ ਲਾਡੋਵਾਲ ’ਚ ਸਥਿਤ ਟੋਲ ਪਲਾਜ਼ਾ ਦੇ ਸੁਪਰਵਾਈਜ਼ਰ ਮਲਖਾਨ ਸਿੰਘ ਨੇ ਦੱਸਿਆ ਕਿ ਅਸੀਂ ਪੂਰੀ ਤਿਆਰੀ ਕਰ ਲਈ ਹੈ।

ਪੁਰਾਣੀ ਸੜਕ ਨੂੰ ਉਖਾੜ ਕੇ ਦੁਬਾਰਾ ਬਣਾਇਆ ਜਾ ਰਿਹਾ ਹੈ। ਸਾਫ਼ ਸਫ਼ਾਈ ਕਰਵਾਈ ਜਾ ਰਹੀ ਹੈ। ਉੱਥੇ, ਪਟਿਆਲਾ ’ਚ ਸ਼ੰਭੂ ਬੈਰੀਅਰ ਸਥਿਤ ਟੋਲ ਪਲਾਜ਼ਾ ਦੇ ਪ੍ਰਬੰਧਕੀ ਅਧਿਕਾਰੀ ਨੰਦ ਲਾਲ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਵਾਪਸ ਬੁਲਾਇਆ ਜਾਵੇਗਾ। ਇਸ ਨਾਲ ਸਥਾਨਕ ਨੌਜਵਾਨਾਂ ਨੂੰ ਮੁੜ ਤੋਂ ਰੁਜ਼ਗਾਰ ਮਿਲੇਗਾ। ਸਮਾਨਾ ਰੋਡ ਸਥਿਤ ਟੋਲ ਪਲਾਜ਼ਾ ਦੇ ਪ੍ਰਬੰਧਕ ਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਨੂੰ ਕੰਮ ’ਤੇ ਬੁਲਾਇਆ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਦਿੱਲੀ ਤੋਂ ਪਰਤੇ ਕਿਸਾਨਾਂ ਨੇ ਟੋਲ ਪਲਾਜ਼ਾ ’ਤੇ ਢੋਲ ਵਜਾ ਕੇ ਜਸ਼ਨ ਮਨਾਇਆ ਤੇ ਲੱਡੂ ਵੰਡੇ।


   
  
  ਮਨੋਰੰਜਨ


  LATEST UPDATES











  Advertisements