View Details << Back

ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਸੈਂਕੜੇ ਅਸਾਮੀਆਂ ਨੂੰ ਦਿੱਤੀ ਮਨਜ਼ੂਰੀ, ਸਰਕਾਰ ਨੇ ਹੋਰ ਵੀ ਕੀਤੇ ਐਲਾਨ, ਪੜ੍ਹੋ ਪੂਰੀ ਖ਼ਬਰ

ਮਾਲਵਾ ਬਿਊਰੋ, ਚੰਡੀਗੜ੍ਹ

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨਾਂ ਦੇ ਘਰ ਤੱਕ ਮੁਹੱਈਆ ਕਰਵਾਉਣ ਦੇ ਉਦੇਸ਼ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ 28 ਸਿਹਤ ਸੰਸਥਾਵਾਂ (ਪ੍ਰਾਇਮਰੀ ਸਿਹਤ ਕੇਂਦਰ, ਕਮਿਊਨਿਟੀ ਹੈਲਥ ਸੈਂਟਰ ਅਤੇ ਸਬ ਡਵੀਜਨਲ ਹਸਪਤਾਲ ਆਦਿ) ਨੂੰ ਅਪਗ੍ਰੇਡ ਕਰਕੇ ਸੀਨੀਅਰ ਮੈਡੀਕਲ ਅਫਸਰ, ਮੈਡੀਕਲ ਅਫਸਰ, ਸਟਾਫ ਨਰਸ, ਫਾਰਮਾਸਿਸਟ, ਲੈਬਾਰਟਰੀ ਟੈਕਨੀਸੀਅਨ ਆਦਿ ਸਮੇਤ 775 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਸਰਗਰਮ ਵਿਚਾਰ ਅਧੀਨ ਹੈ।

ਮੰਤਰੀ ਮੰਡਲ ਨੇ ਕਮਿਊਨਿਟੀ ਹੈਲਥ ਸੈਂਟਰ ਮੋਰਿੰਡਾ ਵਿਖੇ ਨਵਾਂ ਟਰੌਮਾ ਸੈਂਟਰ ਖੋਲਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਇਨਾਂ ਸੰਸਥਾਵਾਂ ਦੇ ਅਪਗ੍ਰੇਡ ਹੋਣ ਤੋਂ ਬਾਅਦ ਵਾਧੂ ਸਟਾਫ ਦੀ ਲੋੜ ਪਵੇਗੀ ਅਤੇ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਦੇ ਨਿਯਮਾਂ ਅਨੁਸਾਰ ਵੱਖ-ਵੱਖ ਕਾਡਰਾਂ ਦੀਆਂ 706 ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ।

ਇਸੇ ਤਰਾਂ ਹਾਦਸੇ ਵਾਲੀਆਂ ਘਟਨਾਵਾਂ ਵਿੱਚ ਜਖਮੀਆਂ ਨੂੰ ਤੁਰੰਤ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਮੰਤਰੀ ਮੰਡਲ ਨੇ ਪਠਾਨਕੋਟ ਅਤੇ ਜਲੰਧਰ ਵਿਖੇ ਟਰੌਮਾ ਸੈਂਟਰਾਂ ਲਈ ਵੱਖ-ਵੱਖ ਕਾਡਰ ਦੀਆਂ 69 ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਮੰਤਰੀ ਮੰਡਲ ਨੇ ਇਨਾਂ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਕਰਕੇ ਵਿਭਾਗ ਦੇ ਨਿਯਮਾਂ ਅਨੁਸਾਰ 50 ਅਸਾਮੀਆਂ ਨੂੰ ਖਤਮ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।


   
  
  ਮਨੋਰੰਜਨ


  LATEST UPDATES











  Advertisements