View Details << Back

ਫੱਗੂਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਸ਼ਨਮਾਨਿਤ

ਭਵਾਨੀਗੜ੍ਹ, 19 ਦਸੰਬਰ (ਗੁਰਵਿੰਦਰ ਸਿੰਘ)-ਨੇੜਲੇ ਪਿੰਡ ਫੱਗੂਵਾਲਾ ਵਿਖੇ ਅੱਜ ਗਮਦੂਰ ਸਿੰਘ ਸਾਬਕਾ ਸਰਪੰਚ ਦੇ ਘਰ ਹੋਈ ਮੀਟਿੰਗ ਦੌਰਾਨ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਪਿੰਡ ਪਹੁੰਚਣ ਤੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੂੰ ਲੋਈ ਤੇ ਸਿਰਪਾਓ ਪਾ ਕੇ ਸ਼ਨਮਾਨਿਤ ਕੀਤਾ ।
ਇਸ ਮੌਕੇ ਵਿਨਰਜੀਤ ਸਿੰਘ ਗੋਲਡੀ ਨੇ ਪਾਰਟੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਗਾਮੀ ਚੋਣ ਕੇਵਲ ਮੇਰੀ ਨਹੀਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਹਰ ਆਗੂ ਤੇ ਵਰਕਰ ਦੀ ਸਾਂਝੀ ਹੈ ਤੇ ਸਾਡੀ ਸਭ ਦੀ ਇਕੋ ਇਕ ਕੋਸ਼ਿਸ਼ ਹੋਵੇਗੀ ਕਿ ਅਸੀਂ ਇਹ ਚੋਣ ਧੜੇਬੰਦੀ ਛੱਡ ਕੇ ਇਕਜੁਟਤਾ ਨਾਲ ਲੜਾਂਗੇ ਅਤੇ ਜਿੱਤ ਪ੍ਰਾਪਤ ਕਰਾਂਗੇ ।ਇਸ ਮੌਕੇ ਜਥੇਦਾਰ ਜੋਗਾ ਸਿੰਘ ਭਰਪੂਰ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਸੋਮਾ ਫੱਗੂਵਾਲਾ ਸਰਕਲ ਪ੍ਰਧਾਨ ਲਾਭ ਸਿੰਘ ਨਾਟੀ ਬੱਬੂ ਫੱਗੂਵਾਲਾ ਅਮਰਜੀਤ ਸਿੰਘ ਡਾਇਰੈਕਟਰ ਕੋਆਪ੍ਰੇਟਿਵ ਸੁਸਾਇਟੀ ਸਰਵਣ ਸਿੰਘ ਘੁਮਾਣ ਹਰਵਿੰਦਰ ਸਿੰਘ ਧਾਲੀਵਾਲ ਹਰਵਿੰਦਰ ਸਿੰਘ ਟਿਵਾਣਾ ਅਵਤਾਰ ਸਿੰਘ, ਨਛੱਤਰ ਸਿੰਘ ਆਦਿ ਹਾਜ਼ਰ ਸਨ।


   
  
  ਮਨੋਰੰਜਨ


  LATEST UPDATES











  Advertisements