View Details << Back

ਨਸ਼ੇ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਾ ਕਰਨਾ ਕਾਂਗਰਸ ਤੇ ਅਕਾਲੀਆਂ ਦੀ ਮਿਲੀਭੁਗਤ ਦਾ ਨਤੀਜਾ - ਤਲਵਿੰਦਰ ਮਾਨ

ਭਵਾਨੀਗੜ (ਗੁਰਵਿੰਦਰ ਸਿੰਘ) ਅੱਜ ਤੋਂ ਕੁੱਝ ਦਿਨ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਉਪਰ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਸੀ ਜਿਸ ਦਾ ਆਧਾਰ ਸਪੈਸ਼ਲ ਇਨਵੈਸਟੀਗੇਟਿੰਗ ਟੀਮ (ਐੱਸ.ਟੀ.ਐੱਫ.) ਵੱਲੋਂ ਤਿਆਰ ਕੀਤੀ ਗਈ ਇੱਕ ਰਿਪੋਰਟ ਨੂੰ ਬਣਾਇਆ ਗਿਆ ਸੀ। ਜਿੱਥੇ ਪਰਚਾ ਦਰਜ਼ ਕੀਤੇ ਨੂੰ ਕਈ ਦਿਨ ਬੀਤ ਚੁੱਕੇ ਹਨ ਪਰ ਹਾਲੇ ਤੱਕ ਮਜੀਠੀਆ ਨੂੰ ਗ੍ਰਿਫ਼ਤਾਰ ਨਾ ਕਰ ਸਕਣਾ ਪੰਜਾਬ ਦੀ ਕਾਂਗਰਸ ਸਰਕਾਰ ਦੀ ਨਾਕਾਮੀ ਅਤੇ ਨਾਲਾਇਕੀ ਦਾ ਸਬੂਤ ਦਿੰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਓੁਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਇਹ ਗੱਲ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕਿੰਨੇ ਸਮੇਂ ਤੋਂ ਐੱਸ.ਟੀ.ਐੱਫ ਦੀ ਜਾਂਚ ਮੁਕੰਮਲ ਹੋਣ ਦੇ ਬਾਵਜੂਦ ਵੀ ਮਜੀਠੀਆ ਉਪਰ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਹੁਣ ਚੋਣਾਂ ਨੇੜੇ ਆਉਂਦੀਆਂ ਦੇਖ ਕਾਂਗਰਸ ਪਾਰਟੀ ਨੂੰ ਲੋਕਾਂ ਸਾਹਮਣੇ ਮੂੰਹ ਦੁਹਰਾਉਣਾ ਔਖਾ ਹੋਇਆ ਪਿਆ ਹੈ ਕਿਉਂਕਿ ਦੀਆਂ 2017 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਆਪਣੇ ਮੈਨੀਫੈਸਟੋ ਵਿੱਚ 4 ਹਫ਼ਤਿਆਂ ਵਿੱਚ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਅਤੇ ਨਸ਼ੇ ਦੇ ਵੱਡੇ ਮਗਰਮੱਛਾਂ ਨੂੰ ਫੜ ਕੇ ਜੇਲ੍ਹਾਂ ਚ' ਸੁੱਟਣ ਦਾ ਵਾਅਦਾ ਕੀਤਾ ਗਿਆ ਸੀ। ਪਰ ਪਿਛਲੇ ਪੰਜ ਸਾਲਾਂ ਵਿਚ ਕਾਂਗਰਸ ਸਰਕਾਰ ਨੇ ਕਿਸੇ ਵੀ ਵੱਡੇ ਨਸ਼ਾ ਤਸਕਰ ਉਪਰ ਕੋਈ ਕਾਰਵਾਈ ਨਹੀਂ ਕੀਤੀ ਬਲਕਿ ਹੁਣ ਮਜੀਠੀਆ ਉਪਰ ਫਰਜ਼ੀ ਐੱਫ.ਆਈ.ਆਰ ਦਰਜ ਕਰਕੇ ਡੰਗ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਕਾਂਗਰਸ ਸਰਕਾਰ ਵੱਲੋਂ ਅਜੇ ਤੱਕ ਮਜੀਠੀਆ ਨੂੰ ਗ੍ਰਿਫ਼ਤਾਰ ਨਾ ਕਰਨਾ ਅਕਾਲੀ ਦਲ ਅਤੇ ਕਾਂਗਰਸ ਦੀ ਮਿਲੀਭੁਗਤ ਦਾ ਜਿਊਂਦਾ ਜਾਗਦਾ ਸਬੂਤ ਹੈ ਅਤੇ ਦੋਵੇਂ ਪਾਰਟੀਆਂ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮਜੀਠੀਆ ਦੀ ਗ੍ਰਿਫਤਾਰੀ ਤੋਂ ਪਹਿਲਾਂ ਹੀ ਉਸਨੂੰ ਜ਼ਮਾਨਤ ਮਿਲ ਜਾਵੇ ਜਿਸ ਨਾਲ ਅਕਾਲੀ ਦਲ ਨੂੰ ਵੀ ਕੋਈ ਨੁਕਸਾਨ ਨਾ ਹੋਵੇ ਅਤੇ ਕਾਂਗਰਸ ਵੀ ਲੋਕਾਂ ਸਾਹਮਣੇ ਸੱਚੀ ਹੋਣ ਦਾ ਦਾਅਵਾ ਕਰ ਸਕੇ।

   
  
  ਮਨੋਰੰਜਨ


  LATEST UPDATES











  Advertisements