View Details << Back

ਚੋਣਾ ਤੋਂ ਪਹਿਲਾਂ ਠੇਕਾ ਮੁਲਾਜ਼ਮਾਂ ਨੇ ਚੰਨੀ ਸਰਕਾਰ ਖਿਲਆਫ਼ ਕੀਤਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

-2 ਜਨਵਰੀ ਨੂੰ ਅਮ੍ਰਿਤਸਰ- ਦਿੱਲੀ ਨੈਸ਼ਨਲ ਹਾਈਵੇ ਜਾਮ ਕਰਨ ਦਾ ਕੀਤਾ ਐਲਾਨ
-ਹਰੇਕ ਕੈਟਾਗਿਰੀਆਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੇ ਕੀਤੇ ਵਾਅਦੇ ਨੂੰ ਤੁਰੰਤ ਲਾਗੂ ਕਰਨ ਮੁੱਖ ਮੰਤਰੀ – ਮੋਰਚਾ ਆਗੂ
ਮਾਲਵਾ ਬਿਊਰੋ, ਚੰਡੀਗੜ੍ਹ-

ਸਰਕਾਰੀ ਵਿਭਾਗ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ, ਥਰਮਲ ਪਲਾਂਟ ਲਹਿਰਾ ਮੁਹੱਬਤ, ਬਠਿੰਡਾ ਦੇ ਸਰਪਲਸ ਠੇਕਾ ਮੁਲਾਜਮ (ਪੇਸਕੋ) ਅਤੇ ਰੂਪਨਗਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਪਾਵਰਕਾਮ ਤੇ ਟ੍ਰਾਂਸਕੋ (ਸੀ.ਐਚ.ਬੀ.), ਵੇਰਕਾ ਮਿਲਕ ਪਲਾਂਟ, ਮਗਨਰੇਗਾ, ਸਿਹਤ ਵਿਭਾਗ, ਹਾਈਡਲ ਪ੍ਰੋਜੈਕਟਾਂ, ਪੰਜਾਬ ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ), ਬਿਜਲੀ ਗਰਿੱਡਾਂ ਦੇ ਕੱਚੇ ਮੁਲਾਜਮ (ਪੇਸਕੋ) ਵਿਚ ਵੱਖ ਵੱਖ ਕੈਟਾਗਿਰੀਆਂ (ਇਨਲਿਸਟਮੈਂਟ, ਆਊਟਸੋਰਸਡ, ਠੇਕੇਦਾਰਾਂ, ਸੋਸਾਇਟੀਆਂ, ਕੰਪਨੀਆਂ ਅਤੇ ਕੇਂਦਰੀ ਸਕੀਮਾਂ ਅਧੀਨ ਕੰਮ ਕਰਦੇ ਸਮੂਹ ਠੇਕਾ ਮੁਲਾਜਮਾਂ ਨੂੰ ਬਿਨਾਂ ਸ਼ਰਤ ਅਤੇ ਬਿਨਾਂ ਭੇਦਭਾਵ ਦੇ ਨਾਲ ਉਨ੍ਹਾਂ ਦੇ ਪਿੱਤਰੀ ਸਰਕਾਰੀ ਵਿਭਾਗਾਂ ਵਿਚ ਮਰਜ ਕਰਕੇ ਰੈਗੂਲਰ ਕਰਨ, ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਨਿਯਮ ਲਾਗੂ ਕਰਨ ਸਮੇਤ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਮੰਗ ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਤੁਰੰਤ ਕਰਨ ਦੀ ਮੰਗ ਲਈ ਅੱਜ ਪੰਜਾਬ ਭਰ ’ਚ ਵੱਖ ਵੱਖ ਵਿਭਾਗਾਂ ਦੇ ਠੇਕਾ ਮੁਲਾਜਮਾਂ ਵਲੋਂ ਸਮੂਹਿਕ ਛੁੱਟੀ ਕਰਕੇ ਆਪੋ ਆਪਣੇ ਦਫਤਰਾਂ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਖਿਲਾਫ ਤਹਿਸੀਲ ਪੱਧਰੀ ਧਰਨੇ ਦਿੱਤੇ ਗਏ ਹਨ।

ਇਥੇ ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ ਠੇਕਾ ਮੁਲਾਜਮ ਸੰਘਰਸ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪਨੂੰ, ਸ਼ੇਰ ਸਿੰਘ ਖੰਨਾ, ਬਲਿਹਾਰ ਸਿੰਘ ਕਟਾਰੀਆ, ਵਰਿੰਦਰ ਸਿੰਘ ਬੀਬੀਵਾਲ, ਮਹਿੰਦਰ ਸਿੰਘ, ਜਸਪ੍ਰੀਤ ਗਗਨ, ਸੁਰਿੰਦਰ ਸਿੰਘ,ਪਵਨਦੀਪ ਸਿੰਘ,ਸਵਰਨਜੀਤ ਕੌਰ,ਰਮਨਪ੍ਰੀਤ ਕੌਰ ਮਾਨ, ਬਲਜਿੰਦਰ ਸਿੰਘ ਸੋਨੀ ਨੇ ਕਿਹਾ ਕਿ ਪੰਜਾਬ ਭਰ ਵਿਚੋਂ ਪ੍ਰਾਪਤ ਕੀਤੀਆਂ ਰਿਪੋਰਟਾਂ ਦੇ ਅਨੁਸਾਰ ਅੱਜ ਜਸਸ ਵਿਭਾਗ, ਥਰਮਲ ਲਹਿਰਾ ਮੁਹੱਬਤ, ਬਠਿੰਡਾ, ਰੂਪਨਗਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਪਾਵਰਕਾਮ ਅਤੇ ਟ੍ਰਾਂਸਕੋ ਸੀ.ਐਚ.ਬੀ., ਪੀ.ਡਬਲਯੂ.ਡੀ. ਇਲੈਕਟਰੀਕਲ, ਮਗਨਰੇਗਾ, ਬਿਜਲੀ ਗਰਿੱਡ, ਸਿਹਤ ਵਿਭਾਗ,ਵੇਰਕਾ ਮਿਲਕ ਪਲਾਂਟ, ਹਾਈਡਲ ਪ੍ਰੋਜੈਕਟਾਂ ਆਦਿ ਵਿਚ ਇਨਲਿਸਟਮੈਂਟ, ਆਊਟਸੋਰਸ, ਸੁਸਾਇਟੀਆਂ, ਕੰਪਨੀਆਂ, ਕੇਂਦਰੀ ਸਕੀਮਾਂ, ਠੇਕੇਦਾਰਾਂ ਰਾਹੀ ਭਰਤੀ ਵੱਖ ਵੱਖ ਕੈਟਾਗਿਰੀਆਂ ਦੇ ਠੇਕਾ ਅਧਾਰਿਤ ਮੁਲਾਜਮਾਂ ਵਲੋਂ ਅੱਜ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਮੁਕੰਮਲ ਕਾਮ ਜਾਮ ਕੀਤਾ ਗਿਆ ਹੈ ਅਤੇ ਆਪਣੇ ਆਪਣੇ ਵਿਭਾਗਾਂ ਦੇ ਦਫਤਰਾਂ ਦੇ ਅੱਗੇ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਕੀਤੇ ਗਏ ਹਨ ਅਤੇ ਸ਼ਹਿਰਾਂ ਵਿਚ ਮਾਰਚ ਕਰਕੇ ਸਰਕਾਰ ਨੂੰ ਸੁਣਾਉਣੀ ਕੀਤੀ ਗਈ ਕਿ ਜੇਕਰ ਪੰਜਾਬ ਸਰਕਾਰ ਵਲੋਂ ਉਕਤ ਸਮੂਹ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਦੇ ਮਸਲੇ ਦਾ ਹੱਲ ਤੁਰੰਤ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।



   
  
  ਮਨੋਰੰਜਨ


  LATEST UPDATES











  Advertisements