View Details << Back

ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਇਸ ਸਾਬਕਾ ਵਿਧਾਇਕਾ ਨੂੰ ਪਾਰਟੀ ‘ਚੋਂ ਕੱਢਿਆ

ਬੀਬੀ ਮਹਿੰਦਰ ਕੌਰ ਜੋਸ਼ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ
ਮਾਲਵਾ ਬਿਊਰੋ, ਚੰਡੀਗੜ੍ਹ-

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਫੈਸਲਾ ਲੈਂਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਸ਼ਾਮਚੁਰਾਸੀ ਤੋਂ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ।

ਬਾਦਲ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੀਬੀ ਮਹਿੰਦਰ ਕੌਰ ਜੋਸ਼ ਹਲਕਾ ਸ਼ਾਮਚੁਰਾਸੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਇੰਜਨੀਅਰ ਮਹਿੰਦਰ ਸਿੰਘ ਸੰਧਰਾਂ ਦਾ ਡਟ ਕੇ ਵਿਰੋਧ ਕਰ ਰਹੇ ਹਨ।



ਜਿਸ ਕਰਕੇ ਪਾਰਟੀ ਨੇ ਸਖਤ ਫੈਸਲਾ ਲੈਂਦਿਆ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ।


   
  
  ਮਨੋਰੰਜਨ


  LATEST UPDATES











  Advertisements