View Details << Back

ਖੁਰਾਲਗੜ੍ਹ ਜਾਣ ਵਾਲੀਆਂ ਬੱਸਾਂ ਨੂੰ ਵਿਨਰਜੀਤ ਗੋਲਡੀ ਨੇ ਹਰੀ ਝੰਡੀ ਦੇ ਕੀਤੀਆਂ ਰਵਾਨਾ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਸ਼ਹਿਰਾਂ ਭਵਾਨੀਗਡ਼੍ਹ ਮਾਝਾ ਮਾਝੀ ਅਤੇ ਬੀਂਬੜ ਦੀਆਂ ਸੰਗਤਾਂ ਅੱਜ ਨਵਾਂ ਸਾਲ ਭਗਤ ਰਵਿਦਾਸ ਜੀ ਨਾਲ ਯਾਤਰਾ ਕਰਦਿਆਂ ਖੁਰਾਲਗੜ੍ਹ ਸਾਹਿਬ ਲਈ ਰਵਾਨਾ ਹੋਈਆਂ। ਇਹ ਯਾਤਰਾ ਗੁਰੂ ਮਹਾਰਾਜ ਦੇ ਦਰਸ਼ਨ ਦੀਦਾਰ ਕਰਕੇ 1 ਜਨਵਰੀ ਨੂੰ ਵਾਪਸ ਰਵਾਨਾ ਹੋਵੇਗੀ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਪਿੰਡ ਮਾਝੀ ਵਿਖੇ ਬੱਸਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਅਕਾਲੀ ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਵੱਲੋਂ 300 ਤੋਂ ਜ਼ਿਆਦਾ ਸੰਗਤਾਂ ਲਈ ਮੁਫ਼ਤ 5 ਬੱਸਾਂ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਸੰਗਤਾਂ ਭਗਤ ਰਵਿਦਾਸ ਜੀ ਦੇ ਦਰਸ਼ਨ ਕਰ ਸਕਣ । ਇਸ ਮੌਕੇ ਬਿਨ ਨਰਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਜਰਨੈਲ ਸਿੰਘ ਬੀਂਬੜ ਸੀਨੀਅਰ ਆਗੂ ਬਸਪਾ, ਬਿਕਰਮਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਸ੍ਰੀ ਰਵਿਦਾਸ ਵੈੱਲਫੇਅਰ ਸੋਸਾਇਟੀ ਜ਼ਿਲ੍ਹਾ ਸੰਗਰੂਰ, ਬਲਵਿੰਦਰ ਸਿੰਘ, ਰਣਧੀਰ ਸਿੰਘ, ਚੋਬਰ ਸਿੰਘ,ਮੋਨੀ ਸਿੰਘ, ਹਰਜੀਵਨ ਸਿੰਘ, ਜਗਤਾਰ ਸਿੰਘ ਭਿੰਡਰਾਂ, ਜਗਸੀਰ ਸਿੰਘ ਮਾਝੀ,ਗੁਰਮੁਖ ਸਿੰਘ ਭਿੰਡਰ, ਨਿਰਮਲ ਸਿੰਘ ਮੱਟੂ, ਜਗਤਾਰ ਸਿੰਘ ਸਾਰੋਂ, ਗੁਰਮੇਲ ਸਿੰਘ ਤੋਂ ੲਿਲਾਵਾ ਅਤੇ ਵੱਡੀ ਗਿਣਤੀ ਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਬਿਕਰਮਜੀਤ ਸਿੰਘ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸੋਸਾਇਟੀ ਵੈੱਲਫੇਅਰ ਜ਼ਿਲ੍ਹਾ ਸੰਗਰੂਰ ਵੱਲੋਂ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ 500 ਸਾਲਾ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ ਭਵਾਨੀਗੜ੍ਹ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਵੀ ਅਪੀਲ ਕੀਤੀ ।

   
  
  ਮਨੋਰੰਜਨ


  LATEST UPDATES











  Advertisements