ਵੱਡੀ ਖ਼ਬਰ: ਕੋਰੋਨਾ ਕਹਿਰ ਦੇ ਚੱਲਦਿਆਂ ਪੰਜਾਬ ਦੇ ਇਸ ਜ਼ਿਲ੍ਹੇ ‘ਚ ਸਕੂਲ ਬੰਦ, ਪੜ੍ਹੋ ਪੱਤਰ
ਮਾਲਵਾ ਬਿਊਰੋ, ਚੰਡੀਗੜ੍ਹ
ਪੰਜਾਬ ਦੇ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ ਵਿੱਚ ਪਿਛਲੇ ਦਿਨ ਕੋਰੋਨਾ ਕਾਰਨ 3 ਲੋਕਾਂ ਦੀ ਮੌਤ ਹੋਈ ਅਤੇ ਕਈ ਕੋਰੋਨਾ ਪਾਜ਼ੇਟਿਵ ਲੋਕ ਆਏ।
ਇਸੇ ਦੇ ਚੱਲਦਿਆਂ ਹੋਇਆਂ ਪੰਜਾਬ ਦੇ ਹੁਣ ਪਠਾਨਕੋਟ ਜ਼ਿਲ੍ਹੇ ਵਿੱਚ ਪ੍ਰਸ਼ਾਸਨ ਨੇ ਪਹਿਲੀ ਤੋਂ ਲੈ ਕੇ ਚੌਥੀ ਕਲਾਸ ਤੱਕ ਦੇ ਸਾਰੇ ਸਕੂਲ 15 ਜਨਵਰੀ 2022 ਤੱਕ ਬੰਦ ਕਰਨ ਦੇ ਹੁਕਮ ਕੀਤੇ ਹਨ।
ਹੁਕਮਾਂ ਅਨੁਸਾਰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਬੱਚਿਆਂ ਲਈ 15 ਜਨਵਰੀ 2022 ਤੱਕ ਬੰਦ ਰਹਿਣਗੇ।