ਗ੍ਰਹਿ ਮੰਤਰੀ ਰੰਧਾਵਾ ਦੀ ਜੱਥੇਦਾਰ ਹਰਪ੍ਰੀਤ ਸਿੰਘ ਨੂੰ ਲਿਖੀ ਚਿੱਠੀ,ਪੰਥਕ ਇਕੱਠ ਨੂੰ ਲੈ ਕੇ ਬਾਦਲ ਦਲ ਤੇ ਚੁੱਕੇ ਸਵਾਲ
ਚੰਡੀਗੜ੍ਹ (ਬਿਊਰੋ)-ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋ੍ਮਣੀ ਅਕਾਲੀ ਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ’ਚ ਮਨਾਏ ਗਏ ਰੋਸ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਚਿੱਠੀ ਲਿਖੀ ਹੈ। ਗ੍ਰਹਿ ਮੰਤਰੀ ਰੰਧਾਵਾ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਏ ਗਏ ਰੋਸ ਦਿਵਸ ਨਾਲ ਉਨ੍ਹਾਂ ਦੇ ਹਿਰਦੇ ਨੂੰ ਬਹੁਤ ਠੇਸ ਪਹੁੰਚੀ ਹੈ ਕਿ ਇਹ ਰੋਸ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਹਾਜ਼ਰੀ ’ਚ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਪੰਥਕ ਇਕੱਠ ਸ਼੍ਰੋਮਣੀ ਕਮੇਟੀ ਨੂੰ ਤਕੜਾ ਕਰਨ ਤਕ ਤਾਂ ਵਾਜਿਬ ਹੈ ਪਰ ਜੋ ਤੁਹਾਡੇ ਵੱਲੋਂ ਅਪੀਲ ਰਾਹੀਂ ਬਾਦਲ ਦਲ ਨੂੰ ਤਕੜਾ ਕਰਨ ਦੀ ਗੱਲ ਕੀਤੀ ਗਈ, ਉਸ ਨਾਲ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ।
ਉਨ੍ਹਾਂ ਕਿਹਾ ਕਿ ਬਾਦਲ ਦਲ ਨੇ ਆਪਣੇ ਆਪ ਨੂੰ ਪੰਥ ਤੇ ਪੰਥਕ ਹੋਣ ਤੋਂ ਸਾਲ 1996 ਦੀ ਮੋਗਾ ਕਾਨਫਰੰਸ ਵੇਲੇ ਤੇ ਬਾਅਦ ’ਚ ਭਾਰਤੀ ਚੋਣ ਕਮਿਸ਼ਨ ਕੋਲ ਸੰਵਿਧਾਨ ਪੇਸ਼ ਕਰਕੇ ਵੱਖ ਕਰ ਲਿਆ ਸੀ।


Indo Canadian Post Indo Canadian Post