ਪੰਜਾਬ ਸਰਕਾਰ ਹੁਣ ਦੇਵੇਗੀ ਵਿਦਿਆਰਥੀਆਂ ਨੂੰ 2000 ਰੁਪਏ ਇੰਟਰਨੈੱਟ ਭੱਤਾ
*ਉਚੇਰੀ ਸਿੱਖਿਆ ਹਾਸਲ ਕਰ ਰਹੇ ਸਾਰੇ ਵਿਦਿਆਰਥੀਆਂ ਨੂੰ ਇਕ ਵਾਰ ਲਈ 2000 ਰੁਪਏ ਰੁਪਏ ਔਨਲਾਈਨ/ਇੰਟਰਨੈਟ ਭੱਤਾ ਦੇਣ ਦੀ ਪ੍ਰਵਾਨਗੀ*
ਮਾਲਵਾ ਬਿਊਰੋ, ਚੰਡੀਗੜ੍ਹ–

ਪੰਜਾਬ ਮੰਤਰੀ ਮੰਡਲ ਨੇ ਉਚੇਰੀ ਸਿੱਖਿਆ ਹਾਸਲ ਕਰ ਰਹੇ ਸਾਰੇ ਵਿਦਿਆਰਥੀਆਂ ਨੂੰ ਇਕ ਵਾਰ ਲਈ 2000 ਰੁਪਏ ਔਨਲਾਈਨ/ਇੰਟਰਨੈਟ ਭੱਤਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ।
ਕਿਸੇ ਵੀ ਉੱਚ ਵਿਦਿਅਕ ਸੰਸਥਾ ਜਿਵੇਂ ਕਿ ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ ਜਾਂ ਉੱਚ ਸਿੱਖਿਆ, ਕਾਲਜ ਜਾਂ ਯੂਨੀਵਰਸਿਟੀ ਸਰਕਾਰ ਨਾਲ ਸਬੰਧਤ ਸੰਸਥਾਵਾਂ, ਕਾਲਜ ਜਾਂ ਪ੍ਰਾਈਵੇਟ ਕਾਲਜ ਜਾਂ ਸਹਾਇਤਾ ਪ੍ਰਾਪਤ ਕਾਲਜ ਜਾਂ ਸੰਵਿਧਾਨਕ ਕਾਲਜ।

ਇਹ ਫੈਸਲਾ ਸੂਬੇ ਦੇ ਉੱਚ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ਕੋਵਿਡ ਮਹਾਂਮਾਰੀ ਦੇ ਸਮੇਂ ਵਿੱਚ ਆਨਲਾਈਨ ਕਲਾਸਾਂ ਵਿੱਚ ਸ਼ਾਮਲ ਹੋਣ ਦੇ ਨਾਲ-ਨਾਲ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਉਦੇਸ਼ ਨਾਲ ਇੰਟਰਨੈਟ ਦੀ ਸਹੂਲਤ ਤੱਕ ਪਹੁੰਚ ਕਰਨ ਵਿੱਚ ਮਦਦ ਕਰੇਗਾ। ਇਸ ਨਾਲ 8.67 ਲੱਖ ਵਿਦਿਆਰਥੀਆਂ ਨੂੰ ਲਾਭ ਹੋਵੇਗਾ।