ਦਿੱਲੀ ਤੋਂ ਚੱਲਣ ਵਾਲੀਆਂ ਰਾਜਨੀਤਕ ਪਾਰਟੀਆਂ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ - ਤਲਵਿੰਦਰ ਮਾਨ
2022 ਦੀਆਂ ਲਿਪ ਨੇ ਵਿੱਡਿਆ ਤਿਆਰੀਆਂ .ਨੁਕੜ ਮੀਟਿੰਗਾ ਦਾ ਅਗਾਜ
ਸੰਗਰੂਰ (ਗੁਰਵਿੰਦਰ ਸਿੰਘ)ਅੱਜ ਲੋਕ ਇਨਸਾਫ਼ ਪਾਰਟੀ ਵੱਲੋਂ ਸੰਗਰੂਰ ਸ਼ਹਿਰ ਵਿਖੇ ਇਕ ਭਰਵੀਂ ਮੀਟਿੰਗ ਕੀਤੀ ਗਈ। ਜਿਸ ਵਿਚ ਲੋਕ ਇਨਸਾਫ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।
ਇਸ ਮੌਕੇ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀ ਕੋਈ ਵੀ ਸਿਆਸੀ ਪਾਰਟੀ ਕਦੇ ਵੀ ਪੰਜਾਬ ਦੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਰਾਜਨੀਤਕ, ਸਮਾਜਿਕ, ਧਾਰਮਿਕ ਅਤੇ ਆਰਥਿਕ ਮਸਲਿਆਂ ਦਾ ਹੱਲ ਨਹੀਂ ਕਰ ਸਕਦੀ। ਉਨ੍ਹਾਂ ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ ਸਮੇਤ ਅਕਾਲੀ ਦਲ ਤੇ ਵਰ੍ਹਦਿਆਂ ਕਿਹਾ ਕਿ ਜਿੱਥੇ ਇਹ ਤਿੰਨੋਂ ਨੈਸ਼ਨਲ ਪਾਰਟੀਆਂ ਦੀ ਹਾਈ ਕਮਾਂਡ ਦਿੱਲੀ ਦੇ ਮੱਦੇਨਜ਼ਰ ਪੰਜਾਬ ਨੂੰ ਚਲਾਉਣਾ ਚਾਹੁੰਦੀ ਹੈ ਉੱਥੇ ਹੀ ਕਿਸੇ ਸਮੇਂ ਪੰਜਾਬ ਦੀ ਖੇਤਰੀ ਪਾਰਟੀ ਕਿਹਾ ਜਾਣ ਵਾਲਾ ਅਕਾਲੀ ਦਲ ਵੀ ਬਾਦਲਾਂ ਦੇ ਕਬਜ਼ੇ ਚ' ਆਉਣ ਤੋਂ ਬਾਅਦ ਆਰ.ਐੱਸ.ਐੱਸ. ਦੇ ਹੱਥਾਂ ਦੀ ਕਠਪੁਤਲੀ ਬਣ ਚੁੱਕਿਆ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਨੂੰ ਆਰਥਿਕ ਮੰਦਹਾਲੀ ਚੋਂ ਕੱਢਣ ਵਾਸਤੇ ਸਿਰਫ਼ ਤੇ ਸਿਰਫ਼ ਲੋਕ ਇਨਸਾਫ ਪਾਰਟੀ ਕੋਲ ਹੀ ਰੋਡਮੈਪ ਹੈ ਜਿਸ ਦੇ ਤਹਿਤ ਪੰਜਾਬ ਦੇ ਪਾਣੀਆਂ ਦੀ ਕੀਮਤ ਵਸੂਲ ਕਰ ਕੇ ਜਿੱਥੇ ਪੰਜਾਬ ਅਤੇ ਪੰਜਾਬੀਆਂ ਦਾ ਸਾਰਾ ਕਰਜ਼ਾ ਲਾਹਿਆ ਜਾ ਸਕਦਾ ਹੈ ਉੱਥੇ ਹੀ ਪੰਜਾਬ ਦੇ ਖ਼ਜ਼ਾਨੇ ਵਿੱਚ ਕਈ ਲੱਖ ਕਰੋੜ ਰੁਪਿਆ ਵੀ ਸਰਪਲੱਸ ਕੀਤਾ ਜਾ ਸਕਦਾ ਹੈ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਫਰੀ ਅਤੇ ਉੱਚ ਪੱਧਰੀ ਸਿਹਤ ਸੁਵਿਧਾਵਾਂ, ਉੱਚ ਪੱਧਰੀ ਵਿੱਦਿਅਕ ਅਦਾਰੇ, ਟੌਲ ਪਲਾਜ਼ਾ ਮੁਕਤ ਸੜਕਾਂ, ਨੌਜਵਾਨਾਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਬਿਨਾਂ ਵਿਆਜ ਅਤੇ ਸਬਸਿਡੀ ਵਾਲੇ ਸਰਕਾਰੀ ਲੋਨ, ਸਸਤੀ ਬਿਜਲੀ, ਸਸਤਾ ਡੀਜ਼ਲ ਅਤੇ ਪੈਟਰੋਲ, ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਘਰੇਲੂ ਵਸਤਾਂ ਨੂੰ ਟੈਕਸ ਫਰੀ ਕਰਕੇ ਸਸਤਾ ਕਰਨਾ, ਗ਼ਰੀਬਾਂ ਲਈ ਪੱਕੇ ਮਕਾਨ ਬਜ਼ੁਰਗਾਂ, ਵਿਧਵਾਵਾਂ, ਅੰਗਹੀਣਾਂ ਅਤੇ ਬੇਰੁਜ਼ਗਾਰਾਂ ਲਈ 25 ਹਜ਼ਾਰ ਰੁਪਏ ਪੈਨਸ਼ਨ, ਸ਼ਗਨ ਸਕੀਮ ਤਹਿਤ 5 ਲੱੱਖ ਰੁਪਏ ਆਦਿ ਦੀਆਂ ਸਹੂਲਤਾਂ ਦਿੱਤੀਆਂ ਜਾ ਸਕਦੀਆਂ ਹਨ। ਜੋ ਕਿ ਰਾਜਨੀਤਕ ਪਾਰਟੀਆਂ ਵੱਲੋਂ ਸਟੇਜਾਂ ਤੇ ਖੜ੍ਹੇ ਹੋ ਗਏ ਕੀਤੇ ਜਾ ਰਹੇ ਝੂਠੇ ਵਾਅਦਿਆਂ ਨਾਲ ਨਹੀਂ ਬਲਕਿ ਇਕ ਜ਼ਮੀਨੀ ਹਕੀਕਤ ਵਾਲੀ ਰੋਡ ਮੈਪ ਰਾਹੀਂ ਹੀ ਦੇ ਸਕਣਾ ਸੰਭਵ ਹੈ।ਅਖੀਰ ਵਿੱਚ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਝੂਠੇ ਤੇ ਦਿਸ਼ਾਹੀਣ ਵਾਅਦਿਆਂ ਤੋਂ ਬਚਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨਾਲ ਸੰਗਰੂਰ ਦੇ ਬਲਾਕ ਪ੍ਰਧਾਨ ਨਰਾਇਣ ਵਰਮਾ, ਵਪਾਰ ਵਿੰਗ ਦੇ ਬਲਾਕ ਪ੍ਰਧਾਨ ਮਨੋਜ ਬੇਦੀ, ਮਨਜੀਤ ਸਿੰਘ, ਕੁਲਦੀਪ ਸਿੰਘ, ਇੰਦਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।