ਪੰਜਾਬ ਦੇ ਮੁੱਖ ਚੋਣ ਅਫਸਰ ਆਏ ਕਰੋਨਾ ਪਾਜੀਟੀਵ
ਚੋਣ ਅਫਸਰ ਕੋਰੋਨਾ ਪਾਜ਼ਿਟਿਵ ਦੀ ਟਵੀਟ ਰਾਹੀਂ ਦਿੱਤੀ ਜਾਣਕਾਰੀ
ਚੰਡੀਗੜ੍ਹ-
ਸੂਬੇ ਵਿੱਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਪੰਜਾਬ ਦੇ ਮੁੱਖ ਚੋਣ ਅਫਸਰ ਡਾ: ਐਸ ਕਰੁਣਾ ਰਾਜੂ ਨੂੰ ਕੋਰੋਨਾ ਹੋ ਗਿਆ ਹੈ।
ਇਸ ਸੰਬੰਧੀ ਚੋਣ ਅਫ਼ਸਰ ਡਾ. ਰਾਜੂ ਵੱਲੋਂ ਟਵੀਟ ਕਰਕੇ ਪੁਸ਼ਟੀ ਕੀਤੀ ਗਈ ਹੈ।
ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪਰਿਵਾਰ ਨੂੰ ਵੀ ਕੋਰੋਨਾ ਹੋਣ ਦੀ ਖ਼ਬਰ ਸਾਹਮਣੇ ਆ ਚੁਕੀ ਹੈ।