ਕਾਂਗਰਸ ਨੂੰ ਵੱਡਾ ਝਟਕਾ; ਸਾਬਕਾ ਵਿਧਾਇਕ ਅਰਵਿੰਦ ਖੰਨਾ ਹੋਏ ਭਾਜਪਾ ਚ ਸ਼ਾਮਲ
ਨਵੀਂ ਦਿੱਲੀ:

ਪੰਜਾਬ ਦੇ ਵੱਖ-ਵੱਖ ਪ੍ਰਮੁੱਖ ਆਗੂ ਮੰਗਲਵਾਰ ਨੂੰ ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਸੂਬਾ ਇੰਚਾਰਜ ਗਜੇਂਦਰ ਸ਼ੇਖਾਵਤ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।

ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਵਪਾਰੀ ਅਤੇ ਸੰਗਰੂਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਅਰਵਿੰਦ ਖੰਨਾ, ਕੰਵਰ ਸਿੰਘ ਟੌਹੜਾ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ (ਅੰਮ੍ਰਿਤਸਰ) ਧਰਮਵੀਰ ਸਰੀਨ ਸ਼ਾਮਲ ਹਨ।

ਇਸ ਦੇ ਨਾਲ ਹੀ ਗੁਰਦੀਪ ਸਿੰਘ ਗੋਸ਼ਾ ਪ੍ਰਧਾਨ ਯੂਥ ਅਕਾਲੀ ਦਲ (ਲੁਧਿਆਣਾ) ਵੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।