ਹਰਿਆਣਾ: ਸਕੂਲ ਕਾਲਜ 26 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ
ਚੰਡੀਗੜ੍ਹ

ਸਰਕਾਰ ਨੇ ਹਰਿਆਣਾ ਦੇ ਸਕੂਲ ਅਤੇ ਕਾਲਜ 26 ਜਨਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੂਬੇ ‘ਚ ਸਰਦੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ।

ਸਰਕਾਰ ਨੇ ਇਨ੍ਹਾਂ ਨੂੰ 26 ਜਨਵਰੀ ਤੱਕ ਵਧਾ ਦਿੱਤਾ ਹੈ।ਜਨਵਰੀ ਮਹੀਨੇ ‘ਚ ਲਗਾਤਾਰ ਵੱਧ ਰਹੀ ਮਹਾਮਾਰੀ ਕਾਰਨ ਕੋਰੋਨਾ ਦੇ ਮਾਮਲੇ ਸਿਖਰਾਂ ਵੱਲ ਜਾ ਰਹੇ ਹਨ। ਅਜਿਹੇ ‘ਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ 12 ਜਨਵਰੀ ਤੋਂ 26 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

ਇਸ ਦੌਰਾਨ ਅਧਿਆਪਕ ਆਪੋ-ਆਪਣੀਆਂ ਜਮਾਤਾਂ ਨੂੰ ਆਨਲਾਈਨ ਪੜ੍ਹਾਉਣਗੇ।ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਨੇ ਆਪਣੇ ਟਵੀਟ ‘ਚ ਲਿਖਿਆ ਕਿ ਕੋਵਿਡ-19 ਮਹਾਮਾਰੀ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਸੂਬੇ ਦੇ ਸਕੂਲ ਅਤੇ ਕਾਲਜ 26 ਜਨਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ।

ਆਨਲਾਈਨ ਅਧਿਆਪਨ ਜਾਰੀ ਰਹੇਗਾ, ਜਿਸ ਨਾਲ ਸਕੂਲ ਅਤੇ ਕਾਲਜ ਆਉਣ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ‘ਤੇ ਧਿਆਨ ਦੇ ਕੇ ਲੋੜੀਂਦੀ ਕਾਰਵਾਈ ਕਰਨਗੇ।