ਸੰਯੁਕਤ ਸਮਾਜ ਮੋਰਚਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰ ਐਲਾਨੇ
ਜਲੰਧਰ (ਮਾਲਵਾ ਬਿਊਰੋ) - ਸੰਯੁਕਤ ਸਮਾਜ ਮੋਰਚਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਸੰਯੁਕਤ ਸਮਾਜ ਮੋਰਚਾ ਵੱਲੋਂ ਚੋਣਾਂ ਲਈ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸਮਰਾਲਾ ਤੋਂ ਬਲਬੀਰ ਸਿੰਘ ਰਾਜੇਵਾਲ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਇਸ ਦੇ ਇਲਾਵਾ ਰਵਨੀਤ ਬਰਾੜ ਮੋਹਾਲੀ ਤੋਂ, ਪ੍ਰੇਮ ਸਿੰਘ ਭੰਗੂ ਘਨੌਰ ਤੋਂ, ਹਰਜਿੰਦਰ ਸਿੰਘ ਟਾਂਡਾ ਖਡੂਰ ਸਾਹਿਬ ਤੋਂ, ਡਾਕਟਰ ਸੁਖਮਨਦੀਪ ਸਿੰਘ ਤਰਨਤਾਰਨ, ਅਜੇ ਕੁਮਾਰ ਫਿਲੌਰ, ਬਲਰਾਜ ਸਿੰਘ ਠਾਕੁਰ ਕਾਦੀਆਂ ਤੋਂ, ਰਾਜੇਸ਼ ਕੁਮਾਰ ਕਰਤਾਰਪੁਰ ਤੋਂ, ਰਮਨਦੀਪ ਸਿੰਘ ਜੈਤੋਂ ਤੋਂ, ਨਵਦੀਪ ਸੰਘਾ ਨੂੰ ਮੋਗਾ ਤੋਂ ਵਿਧਾਨ ਸਭਾ ਚੋਣਾਂ ਲਈ ਟਿਕਟ ਦਿੱਤੀ ਗਈ ਹੈ।

ਇਥੇ ਦੱਸ ਦੇਈਏ ਕਿ 22 ਕਿਸਾਨ ਜਥੇਬੰਦੀਆਂ ਨੇ ਮਿਲ ਕੇ ਸੰਯੁਕਤ ਸਮਾਜ ਮੋਰਚਾ ਨਾਂ ਦੀ ਪਾਰਟੀ ਬਣਾਈ ਸੀ ਅਤੇ 117 ਸੀਟਾਂ ’ਤੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਸੰਯੁਕਤ ਸਮਾਜ ਮੋਰਚਾ ਵੱਲੋਂ ਲੁਧਿਆਣਾ ਵਿਖੇ ਮੀਟਿੰਗ ਕੀਤੀ ਗਈ, ਜਿਸ ਤੋਂ ਇਨ੍ਹਾਂ 10 ਉਮੀਦਵਾਰਾਂ ਦਾ ਐਲਾਨ ਵਿਧਾਨ ਸਭਾ ਚੋਣਾਂ ਲਈ ਅੱਜ ਕਰ ਦਿੱਤਾ ਗਿਆ।