ਪੰਜਾਬ ‘ਚ ਵਾਪਰੀ ਵੱਡੀ ਵਾਰਦਾਤ; ਚੋਣ ਜ਼ਾਬਤੇ ਦੌਰਾਨ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਅੰਗ ਖਿਲਾਰੇ
ਲੁਧਿਆਣਾ-
ਪੰਜਾਬ ‘ਚ 14 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ ਇਸ ਸਮੇਂ ਪੂਰੇ ਸੂਬੇ ਅੰਦਰ ਚੋਣ ਜ਼ਾਬਤਾ ਲੱਗਾ ਹੋਇਆ ਹੈ। ਚੋਣ ਜ਼ਾਬਤੇ ਦੌਰਾਨ ਲੁਧਿਆਣਾ ‘ਚ ਥਾਣਾ ਡਾਬਾ ਅਧੀਨ ਪੈਂਦੇ ਬਸੰਤ ਨਗਰ ਇਲਾਕੇ ‘ਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ।
ਇੱਥੇ ਰੇਰੂ ਸਾਹਿਬ ਗੁਰਦੁਆਰਾ ਦੇ ਕੋਲ ਗੁਟਕਾ ਸਾਹਿਬ ਦੇ ਖਿੱਲਰੇ ਹੋਏ ਅੰਗ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਹੋਏ ਦੇਖੇ ਗਏ।
ਉਨ੍ਹਾਂ ਤੁਰੰਤ ਗੁਟਕਾ ਸਾਹਿਬ ਦੇ ਖਿੱਲਰੇ ਅੰਗਾਂ ਨੂੰ ਇਕੱਤਰ ਕੀਤਾ ਅਤੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ‘ਤੇ ਏ. ਡੀ. ਜੀ. ਪੀ. ਅਤੇ ਹੋਰ ਸੀਨੀਅਰ ਪੁਲਸ ਅਧਿਕਾਰੀ ਟੀਮ ਸਮੇਤ ਪੁੱਜੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।
ਪੁਲਸ ਵੱਲੋਂ ਇਸ ਘਟਨਾ ਸਬੰਧੀ ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਦੱਸਣਯੋਗ ਹੈ ਕਿ ਚੋਣ ਜ਼ਾਬਤਾ ਲੱਗਣ ਦੌਰਾਨ ਇਸ ਤਰ੍ਹਾਂ ਬੇਅਦਬੀ ਦੀ ਘਟਨਾ ਦਾ ਸਾਹਮਣੇ ਆਉਣ ਇਕ ਵੱਡਾ ਸਵਾਲ ਖੜ੍ਹਾ ਕਰਦਾ ਹੈ।