ਵੱਡੀ ਖ਼ਬਰ: ED ਵਲੋਂ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਸਣੇ ਕਈਆਂ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ
ਚੰਡੀਗੜ੍ਹ :

ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਪੰਜਾਬ ਵਿੱਚ ਛਾਪੇਮਾਰੀ ਕਰ ਰਹੀ ਹੈ।

ਟੀਮ ਨੇ ਰੇਤ ਮਾਫੀਆ ਨਾਲ ਜੁੜੇ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।
ANI ਨੇ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਛਾਪੇਮਾਰੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਫਿਲਹਾਲ ਇਸ ਸਬੰਧੀ ਕੋਈ ਵੀ ਅਧਿਕਾਰੀ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ।

ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਭੁਪਿੰਦਰ ਸਿੰਘ ਹਨੀ ਦੇ ਘਰ ਸਮੇਤ 12 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਹਨੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਤੀਜਾ ਦੱਸਿਆ ਜਾਂਦਾ ਹੈ।