ਹੁਸ਼ਿਆਰਪੁਰ ਕੋਲ ਵਾਪਰਿਆ ਵੱਡਾ ਸੜਕ ਹਾਦਸਾ; ਪਨਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਮੌਕੇ ‘ਤੇ ਮੌਤ
ਹੁਸ਼ਿਆਰਪੁਰ
ਅੱਜ ਸਵੇਰੇ 5.30 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ਪਿੰਡ ਟੂਟੋਮਜਾਰਾ ਨਜ਼ਦੀਕ ਖੜੇ ਕੈਂਟਰ ‘ਚ ਪਿੱਛਿਓਂ ਪਨਬੱਸ ਵੱਜਣ ਨਾਲ ਬੱਸ ਦੇ ਡਰਾਈਵਰ ਤੇ ਕੰਡਕਟਰ ਦੀ ਮੌਕੇ ‘ਤੇ ਮੌਤ ਹੋ ਗਈ।
ਜਦ ਕਿ ਦੋ ਸਵਾਰੀਆਂ ਤੇ ਕੈਂਟਰ ਚਾਲਕ ਦੇ ਮਾਮੂਲੀ ਸੱਟਾ ਲੱਗੀਆਂ ਹਨ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।